26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੁੱਖ ਮੰਤਰੀ ਵਲੋਂ ਮੁਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

Ad Position 21
No active advertisement
ਅਜੀਤ ਡੈਸਕ 03-01-2026

ਸੀ.ਐਚ.ਆਈ.ਏ.ਐਲ. ਨੇ 19 ਕਰੋੜ ਦਾ ਅੰਤਰਿਮ ਲਾਭਅੰਸ਼ ਚੈੱਕ ਸੌਂਪਿਆ
ਚੰਡੀਗੜ੍ਹ, 2 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖ਼ਿੱਤੇ ਵਿਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ | ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀ.ਐਚ.ਆਈ.ਏ.ਐਲ.) ਵਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਸੌਂਪਣ ਸਮੇਂ ਕੀਤੀਆਂ, ਜਿਸ ਨੂੰ ਉਨ੍ਹਾਂ ਨੇ ਹਵਾਈ ਅੱਡੇ ਦੇ ਟਿਕਾਊ ਵਿਕਾਸ ਅਤੇ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਮਾਣ ਦੱਸਿਆ | ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਮਜ਼ਬੂਤ ਆਲਮੀ ਹਵਾਈ ਸੰਪਰਕ ਉੱਦਮੀਆਂ ਅਤੇ ਵਪਾਰੀਆਂ ਲਈ ਪਹੁੰਚ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰੇਗਾ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਕਾਰੋਬਾਰ ਅਤੇ ਸੈਰ-ਸਪਾਟੇ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰੇਗਾ | ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਅਧਿਕਾਰੀਆਂ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਚੈੱਕ ਭੇਟ ਕੀਤਾ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਤੋਂ ਅੰਤਰਰਾਸ਼ਟਰੀ ਕਾਰਜਾਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਨੂੰ ਵਿਸ਼ਵ ਦੇ ਵੱਖ-ਵੱਖ ਸਥਾਨਾਂ ਨਾਲ ਜੋੜਿਆ ਜਾ ਸਕੇ | ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿਚ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ਿੱਤੇ ਅਤੇ ਵਿਸ਼ਵ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸੂਬੇ 'ਚ ਸੁਖਾਲੀ ਆਵਾਜਾਈ ਵਿਚ ਵੀ ਮਦਦ ਕਰੇਗਾ, ਜਿਸ ਨਾਲ ਖੇਤਰ ਵਿਚ ਵਪਾਰ, ਵਣਜ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਖ਼ਿੱਤੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਨਾਲ ਹੀ ਇਹ ਕਦਮ ਦੁਨੀਆ ਭਰ ਦੇ ਮੋਹਰੀ ਉੱਦਮੀਆਂ ਨੂੰ ਸੂਬੇ ਵਿਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਕਰੇਗਾ | ਮੁੱਖ ਮੰਤਰੀ ਮਾਨ ਨੇ ਆਸ ਪ੍ਰਗਟ ਕੀਤੀ ਕਿ ਇਹ ਸੂਬੇ ਵਿਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਵਧੇਰੇ ਅਹਿਮ ਸਾਬਤ ਹੋਣ ਦੇ ਨਾਲ-ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪ੍ਰਦਰਸ਼ਿਤ ਕਰੇਗਾ | ਇਸ ਦੌਰਾਨ ਸੀ.ਐਚ.ਆਈ.ਏ.ਐਲ. ਮੈਨੇਜਮੈਂਟ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੇ ਮਾਰਗ ਦਰਸ਼ਨ, ਸਮਰਥਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ, ਜਿਸ ਕਰ ਕੇ ਹਵਾਈ ਅੱਡੇ ਦੇ ਵਿਕਾਸ ਅਤੇ ਆਪ੍ਰੇਸ਼ਨਲ ਗਤੀਵਿਧੀਆਂ ਨੂੰ ਬਿਹਤਰ ਬਣਾਉਣ ਵਿਚ ਮਦਦ ਮਿਲੀ ਹੈ | ਲਾਭਅੰਸ਼ ਦਾ ਇਹ ਚੈੱਕ ਸੌਂਪਣਾ ਸੀ.ਐਚ.ਆਈ.ਏ.ਐਲ. ਦੀ ਮਜ਼ਬੂਤ ਵਿੱਤੀ ਸਥਿਤੀ ਅਤੇ ਹਿੱਸੇਦਾਰਾਂ ਦਰਮਿਆਨ ਬਿਹਤਰ ਸਹਿਯੋਗ ਨੂੰ ਦਰਸਾਉਂਦਾ ਹੈ, ਜੋ ਵਾਧੂ ਅੰਤਰਰਾਸ਼ਟਰੀ ਰੂਟਾਂ ਸਮੇਤ ਭਵਿੱਖ ਦੇ ਵਿਸਥਾਰ ਲਈ ਰਾਹ ਪੱਧਰਾ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕਰਨਾਟਕ 'ਚ ਈ.ਵੀ.ਐਮ. 'ਤੇ ਕਰਵਾਏ ਸਰਵੇਖਣ 'ਚ 83 ਫ਼ੀਸਦੀ ਜਨਤਾ ਨੇ ਭਰੋਸਾ ਪ੍ਰਗਟਾਇਆ ਅਗਲੀ ਖ਼ਬਰ 12 ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ
Ad Position 24