ਕਾਲਜ ਪ੍ਰੋਫ਼ੈਸਰ ਤੇ 3 ਵਿਦਿਆਰਥਣਾਂ ਿਖ਼ਲਾਫ਼ ਮਾਮਲਾ ਦਰਜ
ਸ਼ਿਮਲਾ, 2 ਜਨਵਰੀ (ਪੀ.ਟੀ.ਆਈ.)-ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਸਰਕਾਰੀ ਕਾਲਜ ਦੀ ਇਕ 19 ਸਾਲਾ ਵਿਦਿਆਰਥਣ ਦੀ ਰੈਗਿੰਗ, ਸਰੀਕਰ ਸ਼ੋਸ਼ਣ ਅਤੇ ਮੌਤ ਦੇ ਦੋਸ਼ 'ਚ ਕਾਲਜ ਦੇ ਇਕ ਪ੍ਰੋਫੈਸਰ ਅਤੇ ਤਿੰਨ ਵਿਦਿਆਰਥਣਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ 26 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ ਇਹ ਮਾਮਲਾ ਵੀਰਵਾਰ ਨੂੰ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਪੁਲਿਸ ਥਾਣੇ ਵਿਚ ਕਾਲਜ ਪ੍ਰੋਫੈਸਰ ਅਸ਼ੋਕ ਕੁਮਾਰ ਅਤੇ ਤਿੰਨ ਵਿਦਿਆਰਥਣਾਂ ਹਰਸ਼ਿਤਾ, ਆਕ੍ਰਿਤੀ ਅਤੇ ਕੋਮੋਲਿਕਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਪੀੜਤ ਵਿਦਿਆਰਥਣ ਦੇ ਪਿਤਾ ਵਿਕਰਮ ਕੁਮਾਰ, ਜੋ ਕਿ ਧਰਮਸ਼ਾਲਾ ਦੇ ਸਿੱਧਬਾੜੀ ਦੇ ਰਹਿਣ ਵਾਲੇ ਹਨ ਨੇ ਸਥਾਨਕ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ | ਪੁਲਿਸ ਅਨੁਸਾਰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਬੇਟੀ ਪੱਲਵੀ (19) ਸਰਕਾਰੀ ਡਿਗਰੀ ਕਾਲਜ ਧਰਮਸ਼ਾਲਾ ਦੀ ਦੂਜੇ ਸਾਲ ਦੀ ਵਿਦਿਆਰਥਣ ਸੀ | ਉਨ੍ਹਾਂ ਦੋਸ਼ ਲਾਇਆ ਕਿ 18 ਸਤੰਬਰ, 2025 ਨੂੰ ਉਸੇ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਹਰਸ਼ਿਤਾ, ਆਕ੍ਰਿਤੀ ਅਤੇ ਕੋਮੋਲਿਕਾ ਨੇ ਉਸ ਦੀ ਬੇਟੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਡਰਾਇਆ-ਧਮਕਾਇਆ ਸੀ¢ ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਕਾਲਜ ਦੇ ਇਕ ਪ੍ਰੋਫੈਸਰ ਅਸ਼ੋਕ ਕੁਮਾਰ ਨੇ ਪੱਲਵੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਕਥਿਤ ਪ੍ਰੇਸ਼ਾਨੀ ਅਤੇ ਡਰਾਉਣ-ਧਮਕਾਉਣ ਤੋਂ ਬਾਅਦ ਉਸ ਦੀ ਬੇਟੀ ਬਹੁਤ ਡਰ ਗਈ ਸੀ ਅਤੇ ਮਾਨਸਿਕ ਤÏਰ 'ਤੇ ਪ੍ਰੇਸ਼ਾਨ ਰਹਿਣ ਲੱਗੀ, ਜਿਸ ਕਾਰਨ ਉਸ ਦੀ ਸਿਹਤ ਬਹੁਤ ਜ਼ਿਆਦਾ ਵਿਗੜ ਗਈ | ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਉਸ ਦਾ ਇਲਾਜ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਕਰਵਾਇਆ ਗਿਆ, ਕਿਉਂਕਿ ਉਸ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ | ਇਸ ਤੋਂ ਬਾਅਦ ਪੱਲਵੀ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿਥੇ 26 ਦਸੰਬਰ, 2025 ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ |
ਹਿਮਾਚਲ 'ਚ ਰੈਗਿੰਗ ਤੇ ਸਰੀਰਕ ਸ਼ੋਸ਼ਣ ਤੋਂ ਬਾਅਦ ਵਿਦਿਆਰਥਣ ਦੀ ਮੌਤ
ਅਜੀਤ ਡੈਸਕ
03-01-2026