27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬ, ਚੰਡੀਗੜ੍ਹ ਤੇ ਹਰਿਆਣਾ 'ਚ 5 ਤੱਕ ਸੀਤ ਲਹਿਰ ਦਾ ਅਨੁਮਾਨ

Ad Position 21
No active advertisement
ਅਜੀਤ ਡੈਸਕ 03-01-2026

ਸੰਘਣੀ ਧੁੰਦ ਪੈਣ ਸੰਬੰਧੀ ਰੈੱਡ ਅਲਰਟ ਜਾਰੀ
ਚੰਡੀਗੜ੍ਹ, 2 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ 'ਚ ਸੀਤ ਲਹਿਰ ਅਤੇ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ 5 ਜਨਵਰੀ ਤੱਕ ਸੀਤ ਲਹਿਰ ਜਾਰੀ ਰਹਿਣ ਦਾ ਅਨੁਮਾਨ ਪ੍ਰਗਟ ਕੀਤਾ ਗਿਆ ਹੈ | ਸੀਤ ਲਹਿਰ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ 2 ਤੋਂ 4 ਡਿਗਰੀ ਤੱਕ ਦੀ ਗਿਰਾਵਟ ਆ ਰਹੀ ਹੈ ਅਤੇ ਰਾਤਾਂ ਹੋਰ ਠੰਢੀਆਂ ਹੋ ਗਈਆਂ ਹਨ | ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲਿ੍ਹਆਂ 'ਚ ਸੰਘਣੀ ਧੁੰਦ ਪੈਣ ਸੰਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਵੇਗੀ | ਕੜਾਕੇ ਦੀ ਠੰਢ ਕਾਰਨ ਅੱਜ ਦਿਨ ਦਾ ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਦਰਜ ਕੀਤਾ ਗਿਆ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਬਠਿੰਡਾ ਵਿਖੇ ਰਿਹਾ | ਅੱਜ ਦਿਨ ਦੇ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਬਠਿੰਡਾ ਦਾ ਤਾਪਮਾਨ ਸਭ ਤੋਂ ਵੱਧ 18 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਫ਼ਰੀਦਕੋਟ ਦਾ ਤਾਪਮਾਨ 12.1 ਡਿਗਰੀ ਸੈਲਸੀਅਸ, ਅੰਮਿ੍ਤਸਰ 'ਚ 8.8 ਡਿਗਰੀ, ਗੁਰਦਾਸਪੁਰ 'ਚ 7 ਡਿਗਰੀ, ਹੁਸ਼ਿਆਰਪੁਰ 'ਚ 9.8 ਡਿਗਰੀ, ਪਠਾਨਕੋਟ 'ਚ 8.8 ਡਿਗਰੀ, ਪਟਿਆਲਾ 'ਚ 11.2 ਡਿਗਰੀ, ਲੁਧਿਆਣਾ 'ਚ 10.4 ਡਿਗਰੀ, ਰੋਪੜ 'ਚ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਵਲੋਂ ਪੰਜਾਬ ਦੇ ਅੰਮਿ੍ਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲਿ੍ਹਆਂ ਲਈ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਹੈ, ਜਦੋਂਕਿ ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲਿ੍ਹਆਂ 'ਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ | ਧੁੰਦ ਕਾਰਨ ਦੇਖਣਯੋਗਤਾ ਕਾਫ਼ੀ ਘੱਟ ਗਈ ਹੈ ਅਤੇ ਰਾਹਗੀਰਾਂ ਨੂੰ ਆਉਣ ਜਾਣ 'ਚ ਕਾਫੀ ਔਕੜਾਂ ਪੇਸ਼ ਆ ਰਹੀਆਂ ਹਨ | ਵਿਭਾਗ ਦੀ ਸਲਾਹ ਹੈ ਕਿ ਜਿਹੜੇ ਲੋਕ ਛੁੱਟੀਆਂ ਕਾਰਨ ਕਿਤੇ ਬਾਹਰ ਜਾ ਰਹੇ ਹਨ, ਉਹ ਪੂਰੀ ਤਿਆਰੀ ਨਾਲ ਬਾਹਰ ਜਾਣ, ਕਿਉਂਕਿ ਮੌਸਮ ਹੁਣ ਪੂਰੀ ਤਰ੍ਹਾਂ ਬਦਲਣ ਵਾਲਾ ਹੈ |

Ad Position 22
No active advertisement
ਪਿਛਲੀ ਖ਼ਬਰ ਟਰੰਪ ਤੇ ਈਰਾਨੀ ਅਧਿਕਾਰੀ ਵਲੋਂ ਇਕ-ਦੂਜੇ ਨੂੰ ਧਮਕੀਆਂ ਅਗਲੀ ਖ਼ਬਰ ਇੰਦੌਰ 'ਚ ਦੂਸ਼ਿਤ ਪਾਣੀ ਨਾਲ 15 ਮੌਤਾਂ
Ad Position 24