27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਦਿੱਲੀ ਵਿਚ ਮੈਟਰੋ ਸਟੇਸ਼ਨਾਂ ਦੇ ਨਾਂਅ ਚਾਰ ਗੁਰਦੁਆਰਿਆਂ ਦੇ ਨਾਂਅ 'ਤੇ ਰੱਖੇ ਜਾਣ-ਤਰਲੋਚਨ ਸਿੰਘ

Ad Position 21
No active advertisement
ਅਜੀਤ ਡੈਸਕ 03-01-2026
ਨਵੀਂ ਦਿੱਲੀ, 2 ਜਨਵਰੀ (ਮਿਸਰਦੀਪ ਭਾਟੀਆ)-ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦਿੱਲੀ ਵਿਚ ਮੈਟਰੋ ਸਟੇਸ਼ਨਾਂ ਦੇ ਨਾਮਕਰਨ ਬਾਰੇ ਇਕ ਪੱਤਰ ਲਿਖਿਆ ਹੈ | ਆਪਣੇ ਪੱਤਰ ਵਿਚ ਉਨ੍ਹਾਂ ਜ਼ਿਕਰ ਕੀਤਾ ਹੈ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਉਜਾਗਰ ਕਰਨ ਲਈ ਤੁਹਾਡੇ ਸਾਰੇ ਯਤਨਾਂ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ | ਉਨ੍ਹਾਂ ਅੱਗੇ ਲਿਖਿਆ ਹੈ ਕਿ ਮੈਂ ਇਕ ਖ਼ਬਰ ਪੜ੍ਹੀ ਹੈ, ਹੁਣ ਇਹ ਫ਼ੈਸਲਾ ਕੀਤਾ ਗਿਆ ਕਿ ਤੁਹਾਡੀ ਅਗਵਾਈ ਵਾਲੀ ਦਿੱਲੀ ਸਰਕਾਰ ਮੈਟਰੋ ਸਟੇਸ਼ਨਾਂ ਦੇ ਨਾਮਕਰਨ ਬਾਰੇ ਫ਼ੈਸਲਾ ਲਵੇਗੀ | ਉਨ੍ਹਾਂ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਹੁਣ ਤੱਕ ਕਿਸੇ ਵੀ ਮੈਟਰੋ ਸਟੇਸ਼ਨ ਦਾ ਨਾਂਅ ਸਿੱਖ ਇਤਿਹਾਸਕ ਗੁਰਦੁਆਰਿਆਂ ਦੇ ਨਾਂਅ 'ਤੇ ਨਹੀਂ ਰੱਖਿਆ ਗਿਆ ਹੈ | ਮੈਨੂੰ ਦਿੱਲੀ ਦੇ ਗੁਰਦੁਆਰਿਆਂ ਦੇ ਇਤਿਹਾਸਕ ਅਤੇ ਸੈਨਾਨੀ ਮਹੱਤਵ ਦਾ ਜ਼ਿਕਰ ਕਰਨ ਦੀ ਜ਼ਰੂਰਤ ਨਹੀਂ ਹੈ | ਜੋ ਸਾਰੇ ਧਰਮਾਂ ਦੇ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹਨ | ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਚਾਰ ਗੁਰਦੁਆਰਿਆਂ ਦੇ ਨੇੜੇ ਦੇ ਮੈਟਰੋ ਸਟੇਸ਼ਨਾਂ ਦੇ ਨਾਂਅ ਇਨ੍ਹਾਂ ਗੁਰਦੁਆਰਿਆਂ ਦੇ ਨਾਂਅ 'ਤੇ ਰੱਖੇ ਜਾਣ | ਇਹ ਗੁਰਦੁਆਰਾ ਸਾਹਿਬਾਨ ਗੁਰਦੁਆਰਾ ਸੀਸ ਗੰਜ ਸਾਹਿਬ (ਚਾਂਦਨੀ ਚੌਕ), ਗੁਰਦੁਆਰਾ ਬੰਗਲਾ ਸਾਹਿਬ (ਬਾਬਾ ਖੜਕ ਸਿੰਘ ਮਾਰਗ), ਗੁਰਦੁਆਰਾ ਨਾਨਕ ਪਿਆਉ ਸਾਹਿਬ (ਪੁਰਾਣੀ ਜੀ.ਟੀ. ਰੋਡ), ਗੁਰਦੁਆਰਾ ਮੋਤੀ ਬਾਗ ਸਾਹਿਬ (ਧੌਲਾ ਕੂਆਂ, ਰਿੰਗ ਰੋਡ) ਹਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਨੇ ਇਲੈਕਟ੍ਰੋਨਿਕਸ ਪੁਰਜ਼ਿਆਂ ਨਾਲ ਸੰਬੰਧਿਤ ਸਕੀਮ ਤਹਿਤ 22 ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮਾਮਲੇ 'ਚ ਦਿੱਲੀ ਸਰਕਾਰ ਦੀ ਸ਼ਿਕਾਇਤ 'ਤੇ ਐੱਫ਼.ਆਈ.ਆਰ. ਦਰਜ
Ad Position 24