12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਆਪ੍ਰੇਸ਼ਨ ਸੰਧੂਰ ਦÏਰਾਨ ਚੀਨ ਦੀ ਭੂਮਿਕਾ 'ਤੇ ਪਾਕਿਸਤਾਨ ਦੀ ਮੋਹਰ <br/>

Ad Position 21
No active advertisement
ਅਜੀਤ ਡੈਸਕ 04-01-2026
ਇਸਲਾਮਾਬਾਦ, 3 ਜਨਵਰੀ (ਪੀ.ਟੀ.ਆਈ.)-ਪਾਕਿਸਤਾਨ ਨੇ ਚੀਨ ਦੇ ਉਸ ਦਾਅਵੇ ਦਾ ਸਮਰਥਨ ਕੀਤਾ ਹੈ ਜਿਸ ਵਿੱਚ ਬੀਜਿੰਗ ਨੇ ਪਿਛਲੇ ਸਾਲ ਆਪ੍ਰੇਸ਼ਨ ਸੰਧੁੂਰ ਦÏਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਗੱਲ ਕਹੀ ਸੀ¢ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਇਸ ਨੂੰ 'ਸ਼ਾਂਤੀ ਲਈ ਕੂਟਨੀਤੀ' ਕਰਾਰ ਦਿੰਦਿਆਂ ਕਿਹਾ ਕਿ 6 ਤੋਂ 10 ਮਈ ਦੇ ਨਾਜ਼ੁਕ ਦਿਨਾਂ ਦÏਰਾਨ ਚੀਨੀ ਲੀਡਰਸ਼ਿਪ ਪਾਕਿਸਤਾਨ ਅਤੇ ਭਾਰਤ ਦੋਵਾਂ ਦੇ ਸੰਪਰਕ ਵਿੱਚ ਸੀ¢ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਹਾਲ ਹੀ ਵਿਚ 2025 ਦੇ ਵਿਸ਼ਵ ਵਿਵਾਦਾਂ ਦੀ ਸੂਚੀ ਵਿਚ ਭਾਰਤ-ਪਾਕਿਸਤਾਨ ਤਣਾਅ ਨੂੰ ਇਕ ਅਜਿਹੇ ਮੁੱਦੇ ਵਜੋਂ ਪੇਸ਼ ਕੀਤਾ ਸੀ ਜਿਸ ਵਿਚ ਚੀਨ ਨੇ ਵਿਚੋਲਗੀ ਕੀਤੀ ਸੀ¢ ਦੂਜੇ ਪਾਸੇ, ਭਾਰਤ ਨੇ ਹਮੇਸ਼ਾ ਦੀ ਤਰ੍ਹਾਂ ਕਿਸੇ ਵੀ ਤੀਜੀ ਧਿਰ ਦੀ ਦਖ਼ਲਅੰਦਾਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ¢ ਭਾਰਤ ਦਾ ਸਪੱਸ਼ਟ ਰੁਖ਼ ਹੈ ਕਿ ਪਹਿਲਗਾਮ ਹਮਲੇ ਦੇ ਜਵਾਬ ਵਿੱਚ ਕੀਤੇ ਗਏ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਪੈਦਾ ਹੋਇਆ ਤਣਾਅ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ ਦੀ ਸਿੱਧੀ ਗੱਲਬਾਤ ਰਾਹੀਂ ਹੱਲ ਹੋਇਆ ਸੀ¢ ਜ਼ਿਕਰਯੋਗ ਹੈ ਕਿ ਇਸ ਸੰਘਰਸ਼ ਦÏਰਾਨ ਪਾਕਿਸਤਾਨ ਨੇ ਚੀਨੀ ਹਥਿਆਰਾਂ ਦੀ ਵਰਤੋਂ ਕੀਤੀ ਸੀ, ਜੋ ਬੀਜਿੰਗ 'ਤੇ ਉਸਦੀ ਰੱਖਿਆ ਨਿਰਭਰਤਾ ਨੂੰ ਦਰਸਾਉਂਦਾ ਹੈ¢ ਭਾਰਤ ਨੇ ਮੁੜ ਦੁਹਰਾਇਆ ਹੈ ਕਿ ਪਾਕਿਸਤਾਨ ਨਾਲ ਜੁੜੇ ਮਸਲਿਆਂ ਵਿੱਚ ਕਿਸੇ ਵੀ ਬਾਹਰੀ ਦੇਸ਼ ਦੀ ਵਿਚੋਲਗੀ ਦੀ ਕੋਈ ਗੁੰਜਾਇਸ਼ ਨਹੀਂ ਹੈ¢

Ad Position 22
No active advertisement
ਪਿਛਲੀ ਖ਼ਬਰ ਵੈਨੇਜ਼ੁਏਲਾ 'ਤੇ ਅਮਰੀਕਾ ਦਾ ਕਬਜ਼ਾ,3 ਹੋਰ ਦੇਸ਼ਾਂ ਨੂੰ ਦਿੱਤੀ ਚਿਤਾਵਨੀ ਅਗਲੀ ਖ਼ਬਰ ਸੀ.ਏ. ਕੋਹਲੀ ਮਾਮਲੇ 'ਚ ਮੀਡੀਆ ਟਰਾਇਲ ਸਾਜਿਸ਼-ਸਿਆਲਕਾ <br/>
Ad Position 24