17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਡੇਰਾ ਸਿਰਸਾ ਮੁਖੀ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ <br/>

Ad Position 21
No active advertisement
ਅਜੀਤ ਡੈਸਕ 05-01-2026

ਨਵੀਂ ਦਿੱਲੀ, 4 ਜਨਵਰੀ (ਯੂ. ਐਨ. ਆਈ.)-ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ, ਜੋ ਇਸ ਸਮੇਂ ਜਬਰ ਜਨਾਹ ਕਰਨ ਦੇ ਦੋਸ਼ 'ਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਹਨ, ਨੂੰ 40 ਦਿਨਾਂ ਦੀ ਹੋਰ ਪੈਰੋਲ ਮਿਲੀ ਹੈ | ਜਬਰ ਜਨਾਹ ਤੇ ਕਤਲ ਦੇ ਮਾਮਲਿਆਂ 'ਚ ਦੋਸ਼ੀ ਗੁਰਮੀਤ ਰਾਮ ਰਹੀਮ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ | ਰੋਹਤਕ ਡਵੀਜ਼ਨਲ ਕਮਿਸ਼ਨਰ ਨੇ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ ਤੇ ਉਨ੍ਹਾਂ ਦੇ ਐਤਵਾਰ ਜਾਂ ਸੋਮਵਾਰ ਨੂੰ ਬਾਹਰ ਆਉਣ ਦੀ ਉਮੀਦ ਹੈ | ਉਨ੍ਹਾਂ ਦੀ ਤਾਜ਼ਾ ਪੈਰੋਲ 5 ਅਗਸਤ, 2025 ਨੂੰ ਆਪਣੇ ਜਨਮ ਦਿਨ ਦਾ ਜਸ਼ਨ ਮਨਾਉਣ ਲਈ ਇਸੇ ਤਰ੍ਹਾਂ ਦੀ 40 ਦਿਨਾਂ ਦੀ ਪੈਰੋਲ ਦਿੱਤੇ ਜਾਣ ਤੋਂ ਕੁਝ ਮਹੀਨੇ ਬਾਅਦ ਆਈ ਹੈ | ਅਗਸਤ 2017 ਵਿਚ ਜਬਰ ਜਨਾਹ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ 15ਵੀਂ ਵਾਰ ਹੋਵੇਗਾ ਜਦੋਂ ਰਾਮ ਰਹੀਮ ਨੂੰ ਪੈਰੋਲ ਜਾਂ ਫਰਲੋ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਨਿਖੇਧੀ ਅਗਲੀ ਖ਼ਬਰ 'ਜੀ ਰਾਮ ਜੀ' ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਾਂਗਰਸ-ਸ਼ਿਵਰਾਜ <br/>
Ad Position 24