ਅੰਮਿ੍ਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗੀਨ ਅਪਰਾਧਾਂ ਵਿਚ ਜੇਲ੍ਹ 'ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਇਕ ਵਾਰ ਮੁੜ 40 ਦਿਨ ਦੀ ਪੈਰੋਲ ਦਿੱਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ | ਪ੍ਰਧਾਨ ਧਾਮੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿਚ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦਾ ਵੀ ਦੋਸ਼ੀ ਹੈ, ਉਸ 'ਤੇ ਸਰਕਾਰਾਂ ਦੀ ਇਹ ਦਰਿਆਦਿਲੀ ਹੈਰਾਨੀਜਨਕ ਹੀ ਨਹੀਂ, ਸਗੋਂ ਲੋਕਤੰਤਰ ਅਤੇ ਇਨਸਾਫ਼ ਪ੍ਰਣਾਲੀ ਦਾ ਵੀ ਮਜ਼ਾਕ ਹੈ | ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਸਰਕਾਰ ਵਲੋਂ ਵਿਸ਼ੇਸ਼ ਰਿਆਇਤਾਂ ਦੇਣਾ ਜਿਥੇ ਪੀੜਤ ਲੋਕਾਂ ਨਾਲ ਮਜ਼ਾਕ ਹੈ, ਉਥੇ ਨਿਆਂ ਪ੍ਰਣਾਲੀ ਲਈ ਵੀ ਸਵਾਲ ਹੈ |
ਸ਼੍ਰੋਮਣੀ ਕਮੇਟੀ ਵਲੋਂ ਨਿਖੇਧੀ
ਹਰਜਿੰਦਰ ਸਿੰਘ ਧਾਮੀ<br/>
05-01-2026