17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਡੇਰਾ ਮੁਖੀ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ-ਸਰਨਾ <br/>

Ad Position 21
No active advertisement
ਅਜੀਤ ਡੈਸਕ 05-01-2026

ਨਵੀਂ ਦਿੱਲੀ, 4 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਹਰਿਆਣਾ ਸਰਕਾਰ ਦੁਆਰਾ ਡੇਰਾ ਸਿਰਸਾ ਮੁਖੀ ਨੂੰ ਇੱਕ ਵਾਰੀ ਫਿਰ 40 ਦਿਨਾਂ ਦੀ ਪੈਰੋਲ ਦੇਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ¢ ਉਨ੍ਹਾਂ ਕਿਹਾ ਕਿ ਜਬਰ ਜਨਾਹ ਵਰਗੇ ਕੁਕਰਮਾਂ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਦੀ ਪੈਰੋਲ ਸਰਕਾਰ ਵਲੋਂ ਤੁਰੰਤ ਰੱਦ ਕੀਤੀ ਜਾਵੇ ¢ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਫ਼ੈਸਲਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ ¢ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਗੁਰਪੁਰਬ ਮਨਾਉਂਦੀ ਹੈ, ਜਦਕਿ ਦੂਜੇ ਪਾਸੇ ਆਪਣੇ ਫ਼ੈਸਲਿਆਂ ਨਾਲ ਸਿੱਖੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਮੁਆਫ਼ ਨਹੀਂ ਕੀਤਾ ਜਾ ਸਕਦਾ¢ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਰੋਸ ਨੂੰ ਵਾਰ-ਵਾਰ ਦਰਕਿਨਾਰ ਕਰਕੇ ਸਰਕਾਰਾਂ ਵਲੋਂ ਲਏ ਜਾਣ ਵਾਲੇ ਅਜਿਹੇ ਫ਼ੈਸਲੇ ਸਾਬਤ ਕਰਦੇ ਹਨ ਕਿ ਸਰਕਾਰਾਂ ਸਿਰਫ਼ ਸਿੱਖ ਹਿਤੈਸ਼ੀ ਹੋਣ ਦੇ ਦਾਅਵੇ ਕਰਦੀਆਂ ਹਨ ਪਰ ਅਸਲੀਅਤ ਉਸ ਤੋਂ ਬਿਲਕੁਲ ਉਲਟ ਹੈ ¢ ਸਰਨਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਬਰ ਜਨਾਹ ਵਰਗੇ ਕੁਕਰਮਾਂ ਦੇ ਦੋਸ਼ੀ ਨੂੰ ਪੈਰੋਲ ਦੇਣ ਵਿਚ ਸਰਕਾਰ ਨੂੰ ਕੋਈ ਦਿੱਕਤ ਨਹੀਂ ਪਰ 30-30 ਸਾਲਾਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਬਾਰੇ ਕੋਈ ਤਰਸ ਕਿਉਂ ਨਹੀਂ ਆਉਂਦਾ¢ ਉਨ੍ਹਾਂ ਕਿਹਾ ਕਿ ਬੰਦੀ ਸਿੰਘਾ ਨੇ ਤਾਂ ਕੋਈ ਕੁਕਰਮ ਵੀ ਨਹੀਂ ਕੀਤੇ ਹਨ ਪਰ ਫੇਰ ਵੀ ਸਰਕਾਰ ਉਨ੍ਹਾਂ ਦੀ ਰਿਹਾਈ ਤੋਂ ਪਾਸਾ ਵੱਟ ਜਾਂਦੀ ਹੈ ¢ ਸਰਕਾਰ ਕਾਰਨ ਦੱਸੇ ਕਿ ਬੰਦੀ ਸਿੰਘਾ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ?

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਅਗਲੀ ਖ਼ਬਰ ਗ਼ੈਰ-ਕਾਨੂੰਨੀ ਸਮੱਗਰੀ ਹਟਾਏਗਾ 'ਐਕਸ' <br/>
Ad Position 24