17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਆਈ.ਆਰ.ਸੀ.ਟੀ.ਸੀ. ਮਾਮਲੇ-ਲਾਲੂ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ 'ਚ ਸੁਣਵਾਈ ਅੱਜ <br/>

Ad Position 21
No active advertisement
ਅਜੀਤ ਡੈਸਕ 05-01-2026
ਨਵੀਂ ਦਿੱਲੀ, 4 ਜਨਵਰੀ (ਜਗਤਾਰ ਸਿੰਘ)-ਆਈ.ਆਰ.ਸੀ.ਟੀ.ਸੀ. ਘੁਟਾਲੇ ਸੰਬੰਧੀ ਮਾਮਲੇ ਵਿਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ | ਦਰਅਸਲ ਇਸ ਮਾਮਲੇ ਵਿਚ ਟਰਾਇਲ ਕੋਰਟ ਨੇ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਭਿ੍ਸ਼ਟਾਚਾਰ ਅਤੇ ਅਪਰਾਧਿਕ ਸਾਜਿਸ਼ ਤਹਿਤ ਦੋਸ਼ ਤੈਅ ਕੀਤੇ ਹਨ | ਲਾਲੂ ਯਾਦਵ ਨੇ ਟਰਾਇਲ ਕੋਰਟ ਦੁਆਰਾ ਦੋਸ਼ ਤੈਅ ਕੀਤੇ ਜਾਣ ਦੇ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ਵਿਚ ਚੁਨੌਤੀ ਦਿੱਤੀ ਹੈ | ਲਾਲੂ ਦੀ ਪਟੀਸ਼ਨ 'ਤੇ ਸੋਮਵਾਰ ਨੂੰ ਜਸਟਿਸ ਸਵਰਣ ਕਾਂਤ ਸ਼ਰਮਾ ਦੇ ਬੈਂਚ ਵਲੋਂ ਸੁਣਵਾਈ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਅਕਤੂਬਰ 2025 'ਚ ਟਰਾਇਲ ਕੋਰਟ ਨੇ ਲਾਲੂ ਯਾਦਵ ਦੇ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ | ਇਸ ਮਾਮਲੇ ਵਿਚ ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਅਤੇ ਪੁੱਤਰ ਤੇਜਸਵੀ ਯਾਦਵ ਦਾ ਨਾਂਅ ਵੀ ਸ਼ਾਮਿਲ ਹੈ |

Ad Position 22
No active advertisement
ਪਿਛਲੀ ਖ਼ਬਰ ਲਾਪਤਾ ਸਰੂਪਾਂ ਦਾ ਮਾਮਲਾ-ਵਿਸ਼ੇਸ਼ ਜਾਂਚ ਟੀਮ ਵਲੋਂ ਮੋਬਾਈਲ, ਟੈਬਲੇਟ ਤੇ ਕੰਪਿਊਟਰ ਸਮੇਤ 'ਸਟੋਰੇਜ ਡਿਵਾਈਸ' ਬਰਾਮਦ ਅਗਲੀ ਖ਼ਬਰ ਹਵਾਈ ਫ਼ੌਜ ਮੁਖੀ ਵਲੋਂ ਐੱਲ.ਸੀ.ਏ. ਦੀ ਸਮੇਂ ਸਿਰ ਡਲਿਵਰੀ ਦੀ ਅਪੀਲ <br/>
Ad Position 24