ਵਾਸ਼ਿੰਗਟਨ, 5 ਜਨਵਰੀ (ਪੀ.ਟੀ.ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਸਨ ਕਿ ਮੈਂ ਭਾਰਤ ਵਲੋਂ ਰੂਸ ਤੋਂ ਤੇਲ ਖਰੀਦਣ ਤੋਂ ਖ਼ੁਸ਼ ਨਹੀਂ ਹਾਂ ਅਤੇ ਵਾਸ਼ਿੰਗਟਨ ਨਵੀਂ ਦਿੱਲੀ 'ਤੇ ਟੈਰਿਫ਼ ਬਹੁਤ ਜਲਦ ਵਧਾ ਸਕਦਾ ਹੈ | ਅਮਰੀਕੀ ਰਾਸ਼ਟਰਪਤੀ ਨੇ ਰੂਸੀ ਤੇਲ ਦੀ ਦਰਾਮਦ ਜਾਰੀ ਰੱਖਣ 'ਤੇ ਟੈਕਸ ਵਧਾਉਣ ਬਾਰੇ ਭਾਰਤ ਨੂੰ ਇਕ ਹੋਰ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਸਨ ਕਿ ਭਾਰਤ ਵਲੋਂ ਰੂਸ ਤੋਂ ਤੇਲ ਖਰੀਦਣ 'ਤੇ ਉਹ ਖੁਸ਼ ਨਹੀਂ ਹਨ | ਉਨ੍ਹਾਂ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਲਈ ਰੂਸੀ ਤੇਲ ਦੀ ਦਰਾਮਦ ਦੇ ਮੁੱਦੇ 'ਤੇ ਅਮਰੀਕਾ ਨੂੰ ਖੁਸ਼ ਰੱਖਣਾ ਅਹਿਮ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਚੰਗੇ ਹਨ ਅਤੇ ਉਨ੍ਹਾਂ ਕਿਹਾ ਕਿ ਉਹ ਜਾਣਦੇ ਸਨ ਕਿ ਮੈਂ ਖੁਸ਼ ਨਹੀਂ ਸੀ | ਮੈਨੂੰ ਖੁਸ਼ ਕਰਨਾ ਮਹੱਤਵਪੂਰਨ ਸੀ ਉਹ ਵਪਾਰ ਕਰਦੇ ਹਨ ਅਤੇ ਅਸੀਂ ਉਨ੍ਹਾਂ 'ਤੇ ਬਹੁਤ ਜਲਦੀ ਟੈਰਿਫ ਵਧਾ ਸਕਦੇ ਹਾਂ | ਵੈਨੇਜ਼ੁਏਲਾ 'ਤੇ ਅਮਰੀਕੀ ਹਮਲੇ ਨੇ ਤੇਲ ਦੇ ਮੁੱਦੇ ਨੂੰ ਇਕ ਵਾਰ ਫਿਰ ਸਾਹਮਣੇ ਲਿਆ ਦਿੱਤਾ ਹੈ¢ ਵੈਨੇਜ਼ੁਏਲਾ ਕੋਲ ਵੱਡੇ ਪੱਧਰ 'ਤੇ ਤੇਲ ਦੇ ਭੰਡਾਰ ਹਨ, ਜੋ 303 ਬਿਲੀਅਨ ਬੈਰਲ ਤੋਂ ਵੱਧ ਹੈ ਜੋ ਉਨ੍ਹਾਂ ਨੂੰ ਦੁਨੀਆ ਦੀ ਵੱਡੀ ਤੇਲ ਸ਼ਕਤੀ ਬਣਾਉਂਦੇ ਹਨ¢ ਹਾਲਾਂਕਿ, ਉਨ੍ਹਾਂ ਦਾ ਤੇਲ ਉਤਪਾਦਨ ਘੱਟ ਗਿਆ ਹੈ¢ ਇਹ ਵੀ ਦੱਸਣਾ ਬਣਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਭਾਰਤ ਨੂੰ ਕਈ ਵਾਰ ਟੈਕਸ ਵਧਾਉਣ ਦੀ ਚਿਤਾਵਨੀ ਦਿੱਤੀ ਗਈ ਹੈ |