22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਿੱਟ ਵਲੋਂ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤਲਬ <br/>

Ad Position 21
No active advertisement
ਅਜੀਤ ਡੈਸਕ 06-01-2026

ਅੰਮਿ੍ਤਸਰ, 5 ਜਨਵਰੀ (ਰੇਸ਼ਮ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਜਿਥੇ ਬੀਤੇ ਦਿਨ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਰਿਮਾਂਡ ਲਿਆ ਹੋਇਆ ਹੈ | ਉਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਸਕੱਤਰ ਪ੍ਰਤਾਪ ਸਿੰਘ ਨੂੰ ਵੀ ਤਲਬ ਕਰ ਲਿਆ ਹੈ ਜਿਨ੍ਹਾਂ ਨੂੰ ਬਾਕਾਇਦਾ ਸੰਮਨ ਭੇਜ ਕੇ ਰਿਕਾਰਡ ਪੇਸ਼ ਕਰਨ ਦੀ ਤਾਕੀਦ ਕੀਤੀ ਗਈ ਹੈ | ਦੱਸਣਯੋਗ ਹੈ ਕਿ ਬੀਤੇ ਦਿਨ ਅੰਮਿ੍ਤਸਰ ਤੇ ਚੰਡੀਗੜ੍ਹ ਸਮੇਤ ਸਿੱਟ ਵਲੋਂ 14 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਫੋਨ, ਟੈਬਲੇਟ, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਿਜ਼ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ | ਇਹ ਮਾਮਲਾ ਬੀਤੇ ਸਾਲ ਦਸੰਬਰ ਮਹੀਨੇ ਨੂੰ ਥਾਣਾ ਸੀ-ਡਵੀਜ਼ਨ ਵਿਚ ਦਰਜ ਉਪਰੰਤ ਚਰਚਾ 'ਚ ਆਇਆ ਸੀ ਜਿਸ 'ਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ: ਰੂਪ ਸਿੰਘ ਸਮੇਤ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਜਿਨ੍ਹਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ | ਇਸ ਮਾਮਲੇ ਵਿਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ ਉਪਰੰਤ ਇਹ ਵੀ ਸੰਕੇਤ ਮਿਲੇ ਸਨ ਕਿ ਇਹ ਕੇਸ 'ਚ ਸਿਆਸੀ ਆਗੂਆਂ ਨੂੰ ਵੀ ਪੁੱਛਗਿੱਛ ਲਈ ਸੱਦਿਆ ਜਾ ਸਕਦਾ ਹੈ ਅਤੇ ਕੇਸ ਸ਼੍ਰੋਮਣੀ ਕਮੇਟੀ ਤੋਂ ਵਾਇਆ ਸਿਆਸੀ ਦਲ ਵੱਲ ਪਲਟੀ ਮਾਰ ਸਕਦਾ ਹੈ | ਸਕੱਤਰ ਪ੍ਰਤਾਪ ਸਿੰਘ ਨੂੰ ਸਿੱਟ ਵਲੋਂ ਸੰਮਨ ਭੇਜ ਕੇ ਰਿਕਾਰਡ ਸਮੇਤ ਤਲਬ ਕੀਤੇ ਜਾਣ ਸੰਬੰਧੀ ਪੁੱਛੇ ਜਾਣ 'ਤੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਕੋਈ ਸੰਮਨ ਨਹੀਂ ਮਿਲੇ ਹਨ, ਕੇਵਲ ਮੀਡੀਆ ਰਿਪੋਰਟਾਂ ਤੋਂ ਹੀ ਇਹ ਪਤਾ ਲੱਗਿਆ ਹੈ ਅਤੇ ਇਸ ਬਾਰੇ ਪੇਸ਼ ਹੋਣ ਬਾਰੇ ਹਾਲੇ ਉਹ ਸੰਮਨ ਮਿਲਣ ਉਪਰੰਤ ਹੀ ਵਿਚਾਰ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਨੇੜੇ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਉਮਰ ਖਾਲਿਦ ਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਤੋਂ ਇਨਕਾਰ <br/>
Ad Position 24