ਚੰਡੀਗੜ੍ਹ, 5 ਜਨਵਰੀ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਅਤੇ ਦਾਸ ਮੁੱਖ ਮੰਤਰੀ ਵਜੋਂ ਨਹੀਂ, ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ | ਦਾਸ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ, ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਸਾਹਿਬ ਵਿਖੇ ਕਾਨਫ਼ਰੰਸ 'ਚ ਹਿੱਸਾ ਲੈਣ ਆ ਰਹੇ ਹਨ, ਉਸ ਦਿਨ ਲਈ ਮੁਆਫ਼ੀ ਵੀ ਮੰਗਦਾ ਹੈ ਕਿਉਂਕਿ ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਹਨ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹਰ ਹੁਕਮ ਸਿਰ ਮੱਥੇ ਹੈ, ਸੀ ਅਤੇ ਹਮੇਸ਼ਾ ਰਹੇਗਾ |
ਨਿਮਾਣੇ ਸਿੱਖ ਵਜੋਂ ਨੰਗੇ ਪੈਰ ਪੇਸ਼ ਹੋਵਾਂਗਾ-ਮੁੱਖ ਮੰਤਰੀ
ਅਜੀਤ ਡੈਸਕ
06-01-2026