22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ-ਚੀਮਾ <br/>

Ad Position 21
No active advertisement
ਅਜੀਤ ਡੈਸਕ 06-01-2026

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 5 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ | ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ | ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ | ਇਸ ਮੌਕੇ ਸਕੱਤਰ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੌਰਾਨ ਵਿੱਤ ਮੰਤਰੀ ਚੀਮਾ ਨੇ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ | ਅਧਿਆਪਕ ਜਥੇਬੰਦੀ ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ | ਸਾਬਕਾ ਮੁਲਾਜ਼ਮ ਵਿੰਗ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਵਿੱਤ ਮੰਤਰੀ ਨੇ ਵਿੱਤ ਵਿਭਾਗ ਤੇ ਹੋਰ ਸੰਬੰਧਿਤ ਵਿਭਾਗਾਂ ਨੂੰ ਜਾਇਜ਼ ਮੰਗਾਂ 'ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ | ਇਨ੍ਹਾਂ ਮੀਟਿੰਗਾਂ ਵਿਚ ਐਕਸ ਇੰਪਲਾਈਜ਼ ਵਿੰਗ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਕਪਿਲਾ, ਸਲਾਹਕਾਰ ਦਰਸ਼ਨ ਸਿੰਘ, ਮੱਖਣ ਸਿੰਘ, ਗੁਰਦੇਵ ਸਿੰਘ ਪਟਿਆਲਾ ਅਤੇ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਦੇ ਪ੍ਰਧਾਨ ਕਮਲ ਠਾਕੁਰ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਕੀ ਅਮਰੀਕਾ ਤੋਂ ਤੈਅ ਹੋ ਰਹੀ ਹੈ ਭਾਰਤ ਦੀ ਵਿਦੇਸ਼ ਨੀਤੀ-ਕਾਂਗਰਸ <br/> ਅਗਲੀ ਖ਼ਬਰ ਜਥੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ 15 ਨੂੰ ਤਲਬ <br/>
Ad Position 24