ਨਵੀਂ ਦਿੱਲੀ, 5 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਹੀ ਦਿੱਲੀ ਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ¢ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ 4 ਵਿਧਾਇਕਾਂ ਨੂੰ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਤੋਂ ਅਗਲੇ 3 ਦਿਨਾਂ ਲਈ ਮੁਅੱਤਲ ਕਰ ਦਿੱਤਾ¢ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅੱਜ ਵਿਧਾਨ ਸਭਾ ਕੰਪਲੈਕਸ ਵਿਚ ਪ੍ਰਦੂਸ਼ਣ ਨੂੰ ਲੈ ਕੇ ਤਿੱਖੀ ਬਿਆਨਬਾਜ਼ੀ ਵੇਖਣ ਨੂੰ ਮਿਲੀ¢ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਦੂਸ਼ਣ ਦੇ ਮੁੱਦੇ ਨੂੰ 40 ਸਾਲਾਂ ਦੀ ਸਮੂਹਿਕ ਅਸਫਲਤਾ ਦੱਸਦੇ ਹੋਏ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ 'ਤੇ ਸਿੱਧਾ ਹਮਲਾ ਬੋਲਿਆ¢ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮਾਸਕ ਪਾ ਕੇ ਵਿਰੋਧ ਪ੍ਰਗਟਾਉਂਦੇ ਹੋਏ, ਭਾਜਪਾ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ¢ ਵਾਤਾਵਰਨ ਮੰਤਰੀ ਸਿਰਸਾ ਨੇ ਕਿਹਾ ਕਿ ਦਿੱਲੀ ਦੀ ਖ਼ਰਾਬ ਆਬੋ-ਹਵਾ ਕੋਈ ਨਵੀਂ ਸਮੱਸਿਆ ਨਹੀਂ ਹੈ ਬਲਕਿ ਇਹ ਪਿਛਲੇ ਚਾਰ ਦਹਾਕਿਆਂ ਦੌਰਾਨ ਲਾਪਰਵਾਹੀ ਅਤੇ ਅਸਫਲ ਨੀਤੀਆਂ ਦਾ ਨਤੀਜਾ ਹੈ¢ ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਪਹਿਲੀ ਵਾਰ 1985 ਵਿਚ ਕੇਸ ਦੀ ਸੁਣਵਾਈ ਕੀਤੀ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਦਿੱਲੀ ਦੀ ਹਵਾ ਖ਼ਤਰਨਾਕ ਤੌਰ 'ਤੇ ਪ੍ਰਦੂਸ਼ਿਤ ਹੋ ਗਈ ਹੈ ਪਰ ਦਿੱਲੀ 'ਤੇ ਰਾਜ ਕਰਨ ਵਾਲੀ ਕਿਸੇ ਵੀ ਸਰਕਾਰ ਨੇ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ ਲੱਭਿਆ ਹੈ¢ ਇਸ ਦੌਰਾਨ 'ਆਪ' ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਭਾਜਪਾ ਸਰਕਾਰ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਦਿੱਲੀ ਦੀ ਜਨਤਾ ਨੂੰ ਸਾਫ਼ ਹਵਾ ਨਸੀਬ ਨਹੀਂ ਹੋ ਰਹੀ ਹੈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣ ਲਈ ਮਜਬੂਰ ਹਨ | ਇਸ ਦੁਰਦਸ਼ਾ ਨੂੰ ਪ੍ਰਗਟ ਕਰਨ ਲਈ, ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਕ ਪਾ ਕੇ ਵਿਧਾਨ ਸਭਾ ਪਹੁੰਚੇ¢ ਆਤਿਸ਼ੀ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵੀ ਪ੍ਰਦੂਸ਼ਣ ਦਾ ਕੋਈ ਠੋਸ ਹੱਲ ਨਹੀਂ ਦੇ ਪਾ ਰਹੀ¢