ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕੈਬਨਿਟ ਮੰਤਰੀ ਅਮਨ ਅਰੋੜਾ, ਕਟਾਰੂਚੱਕ, ਭੁੱਲਰ ਤੇ ਮੁੰਡੀਆਂ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਰਜਿਸਟੇ੍ਰਸ਼ਨ ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 24-01-2026
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਹੈ | ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ | ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦਾ ਹਰ ਪਰਿਵਾਰ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ | ਇਸ ਯੋਜਨਾ ਤਹਿਤ 10 ਲੱਖ ਤੱਕ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹੋਣਗੇ | ਹਸਪਤਾਲ 'ਚ ਦਾਖਲ ਹੋਣ 'ਤੇ, ਮਰੀਜ਼ਾਂ ਨੂੰ ਸਿਰਫ਼ ਆਪਣਾ ਸਿਹਤ ਕਾਰਡ ਦਿਖਾਉਣ ਨਾਲ ਹੀ ਸਾਰਾ ਇਲਾਜ ਨਕਦੀ ਰਹਿਤ ਹੋ ਜਾਵੇਗਾ | ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲਗਭਗ 65 ਲੱਖ ਪਰਿਵਾਰ ਹਨ ਤੇ ਇਨ੍ਹਾਂ ਸਾਰੇ 65 ਲੱਖ ਪਰਿਵਾਰਾਂ (ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹੋਏ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ | ਇਹ ਪਹਿਲੀ ਵਾਰ ਹੈ ਜਦੋਂ ਯੋਗਤਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ, ਜੋ ਕਿ ਦੇਸ਼ ਲਈ ਇਕ ਨਵੀਂ ਉਦਾਹਰਨ ਹੈ | ਹੁਣ ਤੱਕ 850 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਜਲਦੀ ਹੀ ਹੋਰ ਹਸਪਤਾਲ ਵੀ ਸ਼ਾਮਿਲ ਕੀਤੇ ਜਾਣਗੇ | ਇਸ ਯੋਜਨਾ ਤਹਿਤ 2,356 ਤੋਂ ਵੱਧ ਇਲਾਜ ਪੈਕੇਜ ਸ਼ਾਮਿਲ ਹਨ (ਪਿਛਲੇ 1600 ਤੋਂ ਵੱਧ), ਜਿਸ ਵਿਚ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ | ਹਸਪਤਾਲ ਦੇ ਖਰਚਿਆਂ ਦੇ ਨਾਲ ਡਾਇਗਨੌਸਟਿਕ ਸੇਵਾਵਾਂ ਵੀ ਸ਼ਾਮਿਲ ਹਨ | ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ | ਹਸਪਤਾਲਾਂ ਨੂੰ ਇਲਾਜ ਦੇ 15 ਦਿਨਾਂ ਦੇ ਅੰਦਰ ਭੁਗਤਾਨ ਪ੍ਰਾਪਤ ਹੋ ਜਾਵੇਗਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ | ਪਠਾਨਕੋਟ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਦਾਰੋ ਸਲਾਮ, ਭੋਆ ਅਤੇ ਗੋਬਿੰਦਸਰ ਵਿਚ ਘਰ-ਘਰ ਜਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 14 ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਜੋੜਿਆ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਕਾਰਡ ਬਣਾਉਣ ਲਈ ਪਿੰਡਾਂ ਵਿਚ ਕੈਂਪ ਲਗਾਏ ਜਾਣਗੇ | ਇਸ ਤੋਂ ਇਲਾਵਾ ਇਹ ਕਾਰਡ ਕਾਮਨ ਸਰਵਿਸ ਸੈਂਟਰਾਂ ਵਿਚ ਵੀ ਬਣਾਏ ਜਾਣਗੇ | ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਜਦੋਂਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਪਿਤਾ ਜਾਂ ਮਾਤਾ ਦੇ ਵੋਟਰ ਕਾਰਡ ਦੀ ਲੋੜ ਹੋਵੇਗੀ | ਕੈਬਨਿਟ ਮੰਤਰੀ ਨੇ ਨਿੱਜੀ ਤੌਰ 'ਤੇ ਗੋਬਿੰਦਸਰ ਪਿੰਡ ਦੇ ਵਸਨੀਕ ਪ੍ਰਦੀਪ ਕੁਮਾਰ, ਜੋ ਇਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ, ਨੂੰ ਉਸਦੇ ਘਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਸੌਂਪਿਆ | ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਹਨੇਵਾਲ ਦੇ ਪਿੰਡ ਮਾਨਗੜ੍ਹ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨ ਸੰਬੰਧੀ ਲਗਾਏ ਗਏ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਚ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ | ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰਦਿਆਂ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਗਰੀਬ ਤੋਂ ਗਰੀਬ ਵੀ ਨਿੱਜੀ ਹਸਪਤਾਲਾਂ ਤੋਂ ਵਧੀਆ ਇਲਾਜ ਸਹੂਲਤਾਂ ਪ੍ਰਾਪਤ ਕਰ ਸਕੇਗਾ | ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੁਸ਼ਿਆਰਪੁਰ ਵਿਖੇ ਵਿਧਾਇਕ ਬ੍ਰਮਸ਼ੰਕਰ ਜਿੰਪਾ ਵਲੋਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਵਲੋਂ ਪੰਨੂ ਖ਼ਿਲਾਫ਼ ਨਵਾਂ ਮਾਮਲਾ ਦਰਜ ਅਗਲੀ ਖ਼ਬਰ ਦਿੱਲੀ 'ਚ ਮੀਂਹ ਦੌਰਾਨ ਹੋਈ ਗਣਤੰਤਰ ਦਿਵਸ ਪਰੇਡ ਦੀ ਫੁਲ ਡਰੈੱਸ ਰਿਹਰਸਲ
Ad Position 24
No active advertisement