ਸ਼ਤਾਬਦੀ ਸਮਾਗਮਾਂ ਦੌਰਾਨ ਪੂਰਾ ਸ਼ਹਿਰ ਖਾਲਸਾਈ ਰੰਗ 'ਚ ਰੰਗਿਆ ਨਜ਼ਰ ਆਇਆ, ਬਾਜ਼ਾਰਾਂ ਨੂੰ ਕੇਸਰੀ ਰੰਗ ਦੀਆਂ ਝੰਡੀਆਂ ਨਾਲ ਸਜਾਇਆ ਗਿਆ, ਸਵਾਗਤੀ ਗੇਟ ਬਣਾਏ ਗਏ ਅਤੇ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਸਥਾਨਕ ਲੋਕਾਂ ਵਲੋਂ ਸੰਗਤ ਲਈ ਥਾਂ-ਥਾਂ 'ਤੇ ਲੰਗਰ ਲਗਾਏ ਗਏ | ਸਥਾਨਕ ਲੋਕਾਂ ਸਮੇਤ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਇਨ੍ਹਾਂ ਇਤਿਹਾਸਕ ਪਲਾਂ ਨੂੰ ਆਪਣੇ-ਆਪਣੇ ਕੈਮਰਿਆਂ 'ਚ ਕੈਦ ਕੀਤਾ | ਇਸ ਦੌਰਾਨ ਤਖ਼ਤ ਸਾਹਿਬ ਵਿਖੇ ਵੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਸੀ¢