ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰਾਹਤ ਕਮੇਟੀ-1984 ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਫ਼ਤਰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-01-2026
ਨਵੀਂ ਦਿੱਲੀ, 24 ਜਨਵਰੀ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੀ ਯਾਦਗਾਰ ਦਿੱਲੀ ਵਿਚ ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਫ਼ਤਰ ਮੰਗ-ਪੱਤਰ ਸੌਂਪਿਆ ਗਿਆ | ਰਾਹਤ ਕਮੇਟੀ ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਨਾ ਨੇ ਦੱਸਿਆ ਕਿ ਇਸ ਮੰਗ-ਪੱਤਰ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਹ ਵੀ ਜਾਣੂ ਕਰਾਇਆ ਗਿਆ ਹੈ ਕਿ, ਸੰਸਥਾ ਵਲੋਂ ਕੁੱਝ ਸਮਾਂ ਪਹਿਲਾਂ ਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਮੰਤਰੀਆਂ ਨੂੰ , ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਵਾਸਤੇ ਇਕ ਮੰਗ-ਪੱਤਰ ਸੌਂਪਿਆ ਸੀ ਪਰ ਦਿੱਲੀ ਸਰਕਾਰ ਵਲੋਂ ਇਸ ਮਾਮਲੇ ਬਾਰੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਪਿਛਲੇ ਸਾਲ ਇਸੇ ਮਾਮਲੇ ਨੂੰ ਜੁਲਾਈ ਮਹੀਨੇ ਵਿਚ ਦਿੱਲੀ ਸਰਕਾਰ ਵਲੋਂ ਇਕ ਚਿੱਠੀ ਪ੍ਰਾਪਤ ਹੋਈ ਸੀ | ਇਸ ਚਿੱਠੀ 'ਚ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਧਿਕਾਰੀ ਰਾਜੇਸ਼ ਸ਼ੰਕਰ ਵਲੋਂ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੂੰ ਦੱਸਿਆ ਗਿਆ ਹੈ ਕਿ ਤੁਹਾਡੇ ਮੰਗ ਪੱਤਰ ਨੂੰ ਉਚਿਤ ਕਾਰਵਾਈ ਲਈ ਸੰਬੰਧਿਤ ਵਿਭਾਗ ਕੋਲ ਭੇਜ ਦਿੱਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਇਸ ਚਿੱਠੀ ਤੋਂ ਬਾਅਦ ਸਾਨੂੰ ਉਮੀਦ ਬੱਝੀ ਸੀ ਕਿ ਦਿੱਲੀ ਸਰਕਾਰ, ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਵਾਸਤੇ ਛੇਤੀ ਫ਼ੈਸਲਾ ਲਏਗੀ ਪਰ ਪਤਾ ਨਹੀਂ ਕਿਉਂ ਇਸ ਸੰਬੰਧੀ ਸਰਕਾਰ ਵਲੋਂ ਗੰਭੀਰਤਾ ਨਹੀਂ ਵਿਖਾਈ ਜਾ ਰਹੀ ਹੈ | ਰਾਸ਼ਟਰਪਤੀ ਦਫ਼ਤਰ ਵਿਖੇ ਸੌਂਪੇ ਮੰਗ ਪੱਤਰ 'ਚ ਰਾਹਤ ਕਮੇਟੀ-1984 ਵਲੋਂ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸਿੱਖਾਂ ਲਈ ਕੀਤੇ ਗਏ ਕਾਰਜਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ | ਸੰਸਥਾ ਵਲੋਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਹੈ ਕਿ ਸੰਬੰਧਿਤ ਮੰਤਰੀਆਂ ਨੂੰ , ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਵਾਸਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ¢

Ad Position 22
No active advertisement
ਪਿਛਲੀ ਖ਼ਬਰ ਪੂਰੇ ਦੇਸ਼ 'ਚ ਜਲਦ ਸ਼ੁਰੂ ਹੋਵੇਗੀ ਐਸ.ਆਈ.ਆਰ.-ਚੋਣ ਕਮਿਸ਼ਨ ਅਗਲੀ ਖ਼ਬਰ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ
Ad Position 24
No active advertisement