ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੂਰੇ ਦੇਸ਼ 'ਚ ਜਲਦ ਸ਼ੁਰੂ ਹੋਵੇਗੀ ਐਸ.ਆਈ.ਆਰ.-ਚੋਣ ਕਮਿਸ਼ਨ

Ad Position 21
No active advertisement
ਅਜੀਤ ਡੈਸਕ 25-01-2026
ਨਵੀਂ ਦਿੱਲੀ, 24 ਜਨਵਰੀ (ਏਜੰਸੀ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਨੂੰ ਜਲਦ ਹੀ ਦੇਸ਼ ਦੇ ਬਾਕੀ ਰਾਜਾਂ 'ਚ ਵੀ ਸ਼ੁਰੂ ਕੀਤਾ ਜਾਏਗਾ | ਇਹ ਜਾਣਕਾਰੀ ਉਨ੍ਹਾਂ ਨੇ ਰਾਸ਼ਟਰੀ ਵੋਟਰ ਦਿਵਸ ਅਤੇ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਦੀ ਪੂਰਬਲੀ ਸ਼ਾਮ ਆਪਣੇ ਸੰਦੇਸ਼ 'ਚ ਦਿੱਤੀ | ਉਨ੍ਹਾਂ ਕਿਹਾ ਕਿ ਸ਼ੁੱਧ ਵੋਟਰ ਸੂਚੀ ਹੀ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਬੁਨਿਆਦ ਹੁੰਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 12 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਐਸ.ਆਈ.ਆਰ. ਦੀ ਪ੍ਰਕਿਰਿਆ ਸੁਚਾਰੂ ਰੂਪ ਨਾਲ ਜਾਰੀ ਹੈ | ਚੋਣ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਉਦੇਸ਼ ਹਰ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ 'ਚ ਸ਼ਾਮਿਲ ਕਰਨਾ ਅਤੇ ਅਯੋਗ ਵੋਟਰਾਂ ਦੇ ਨਾਂਅ ਹਟਾਉਣਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਦੀ ਭਰੋਸੇਯੋਗਤਾ ਤਾਂ ਹੀ ਬਣੀ ਰਹਿ ਸਕਦੀ ਹੈ ਜੇਕਰ ਵੋਟਰ ਸੂਚੀ ਪੂਰੀ ਤਰ੍ਹਾਂ ਸ਼ੁੱਧ ਤੇ ਭਰੋਸੇਮੰਦ ਹੋਵੇ | ਉਨ੍ਹਾਂ ਯਾਦ ਕਰਵਾਇਆ ਕਿ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਹੋਈ ਸੀ ਤੇ ਪਿਛਲੇ 16 ਸਾਲਾਂ ਤੋਂ ਇਸ ਦਿਨ ਨੂੰ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅਜੀਤ' ਖ਼ਬਰਾਂ, 25 ਜਨਵਰੀ 2025 ਅਗਲੀ ਖ਼ਬਰ ਰਾਹਤ ਕਮੇਟੀ-1984 ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਫ਼ਤਰ ਸੌਂਪਿਆ ਮੰਗ ਪੱਤਰ
Ad Position 24
No active advertisement