ਵਿਲੱਖਣ ਸੇਵਾ ਲਈ ਵਿਭੂ ਰਾਜ, ਐਲ.ਕੇ. ਯਾਦਵ ਤੇ ਅਰੁਣ ਪਾਲ ਸਿੰਘ ਦਾ ਹੋਵੇਗਾ ਸਨਮਾਨ
ਚੰਡੀਗੜ੍ਹ, 25 ਜਨਵਰੀ (ਪ੍ਰੋ. ਅਵਤਾਰ ਸਿੰਘ)ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀ. ਐਮ. ਡੀ.ਐਸ.) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮ.ਐਮ.ਐਸ.) ਨਾਲ ਸਨਮਾਨਿਤ ਕੀਤਾ ਜਾਵੇਗਾ | ਇਨ੍ਹਾਂ 'ਚ ਏ.ਡੀ.ਜੀ.ਪੀ. (ਇਨਵੈਸਟੀਗੇਸ਼ਨ/ ਲੋਕਪਾਲ) ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਐਲ.ਕੇ. ਯਾਦਵ ਅਤੇ ਏ.ਡੀ.ਜੀ.ਪੀ. (ਜੇਲ੍ਹਾਂ) ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸੇ ਤਰ੍ਹਾਂ ਬੇਮਿਸਾਲ ਸੇਵਾ ਲਈ ਮੈਡਲ ਵਾਸਤੇ 15 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ 'ਚ ਇਕ ਆਈ.ਪੀ.ਐਸ. ਅਧਿਕਾਰੀ ਡੀ.ਆਈ.ਜੀ. (ਸੁਰੱਖਿਆ) ਲੋਕ ਭਵਨ ਪੰਜਾਬ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀ.ਪੀ.ਐਸ. ਅਧਿਕਾਰੀਆਂ ਜਿਨ੍ਹਾਂ 'ਚ ਏ.ਆਈ.ਜੀ (ਐਸ.ਐਸ.ਜੀ.) ਰਣਦੀਪ ਸਿੰਘ ਮਾਨ, ਡੀ.ਐਸ.ਪੀ. (ਏ.ਜੀ.ਟੀ.ਐਫ਼.) ਰਾਜਨ ਪਰਮਿੰਦਰ ਸਿੰਘ, ਡੀ.ਐਸ.ਪੀ. (ਵਿਜੀਲੈਂਸ ਬਿਊਰੋ, ਯੂਨਿਟ ਐਸ.ਏ.ਐਸ. ਨਗਰ) ਨਵਦੀਪ ਸਿੰਘ, ਏ.ਸੀ.ਪੀ. ਪੀ. ਬੀ. ਆਈ./ ਆਰਥਿਕ ਅਪਰਾਧ ਅਤੇ ਸਾਈਬਰ ਅਪਰਾਧ, (ਅੰਮਿ੍ਤਸਰ) ਸਪਿੰਦਰ ਕੌਰ ਅਤੇ ਡੀ.ਐਸ.ਪੀ. (ਐਸ.ਪੀ.ਯੂ. ਪੰਜਾਬ) ਹਰਿੰਦਰਦੀਪ ਸਿੰਘ ਸ਼ਾਮਿਲ ਹਨ | ਇਸ ਤੋਂ ਇਲਾਵਾ ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਹਰੀਸ਼ ਕੁਮਾਰ, ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਲਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਇੰਸਪੈਕਟਰ ਪਿ੍ਤਪਾਲ ਸਿੰਘ, ਸਬ-ਇੰਸਪੈਕਟਰ ਧਰਮਜੀਤ ਕੌਰ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਅਤੇ ਏ.ਐਸ.ਆਈ. ਸਵਰਨਜੀਤ ਕੌਰ ਨੂੰ ਚੁਣਿਆ ਗਿਆ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਮੈਡਲ ਹਾਸਲ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ |
ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 18 ਅਧਿਕਾਰੀ ਰਾਸ਼ਟਰਪਤੀ ਮੈਡਲਾਂ ਨਾਲ ਹੋਣਗੇ ਸਨਮਾਨਿਤ
ਅਜੀਤ ਡੈਸਕ
26-01-2026