23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਪਹਿਲੀ ਫਰਵਰੀ ਨੂੰ

Ad Position 21
No active advertisement
ਅਜੀਤ ਡੈਸਕ 28-01-2026
ਜਲੰਧਰ ਦੇ ਡੇਰਾ ਬੱਲਾਂ ਵਿਖੇ ਆਉਣਗੇ
ਨਵੀਂ ਦਿੱਲੀ, 27 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕੋਲ ਸਥਿਤ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕਰਨਗੇ | ਪ੍ਰਧਾਨ ਮੰਤਰੀ ਦਾ ਇਹ ਦੌਰਾ ਉਸ ਵੇਲੇ ਹੋ ਰਿਹਾ ਹੈ, ਜਦੋਂ ਤਕਰੀਬਨ ਇਕ ਸਾਲ ਬਾਅਦ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ | ਇਸ ਦੌਰੇ ਦੀ ਅਹਿਮੀਅਤ ਇਸ ਲਈ ਹੋਰ ਵਧ ਗਈ ਹੈ ਕਿ 77ਵੇਂ ਗਣਤੰਤਰ ਦਿਵਸ ਮੌਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਦੇਣ ਦਾ ਐਲਾਨ ਕੀਤਾ ਗਿਆ ਹੈ | ਜਲੰਧਰ ਤੋਂ 8 ਕਿੱਲੋਮੀਟਰ ਦੂਰ ਸਥਿਤ ਬੱਲਾਂ 'ਚ ਇਹ ਡੇਰਾ ਸਥਿਤ ਹੈ ਜਿਸ ਦਾ ਦੋਆਬਾ ਖੇਤਰ 'ਚ ਕਾਫੀ ਪ੍ਰਭਾਵ ਹੈ | ਪ੍ਰਧਾਨ ਮੰਤਰੀ ਮੋਦੀ ਸੰਸਦ ਦੇ ਬਜਟ ਇਜਲਾਸ 'ਚ ਸ਼ਾਮਿਲ ਹੋਣ ਤੋਂ ਬਾਅਦ ਦੁਪਹਿਰ ਨੂੰ ਡੇਰੇ ਪਹੁੰਚਣਗੇ | ਹਾਸਿਲ ਜਾਣਕਾਰੀ ਮੁਤਾਬਿਕ ਦਸੰਬਰ 'ਚ ਡੇਰਾ ਮੁਖੀ ਸੰਤ ਨਿਰੰਜਨ ਦਾਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਕੇ 1 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ ਅਤੇ ਨਾਲ ਹੀ ਅਗਲੇ ਸਾਲ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਮੌਕੇ ਦੇਸ਼ਵਿਆਪੀ ਸਮਾਗਮ ਕਰਵਾਉਣ ਦੀ ਅਪੀਲ ਵੀ ਕੀਤੀ ਸੀ |

Ad Position 22
No active advertisement
ਪਿਛਲੀ ਖ਼ਬਰ ਹੜਤਾਲ 'ਤੇ ਬੈਂਕ ਕਰਮੀ! 5-ਦਿਨਾ ਕੰਮਕਾਜ ਅਗਲੀ ਖ਼ਬਰ ਊਧਮਪੁਰ 'ਚ ਸੜਕ ਹਾਦਸੇ 'ਚ ਸੀ.ਆਰ. ਪੀ.ਐਫ. ਜਵਾਨ ਸਮੇਤ 4 ਮੌਤਾਂ
Ad Position 24