ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮੋਦੀ ਨੇ ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਰੋਡਰਿਗਜ਼ ਨਾਲ ਕੀਤੀ ਗੱਲਬਾਤ

Ad Position 21
No active advertisement
ਅਜੀਤ ਡੈਸਕ 31-01-2026

ਨਵੀਂ ਦਿੱਲੀ, 30 ਜਨਵਰੀ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਡੇਲਸੀ ਰੋਡਰਿਗਜ਼ ਨਾਲ ਗੱਲਬਾਤ ਕੀਤੀ | ਅਮਰੀਕਾ ਦੁਆਰਾ ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਫੜਨ ਤੋਂ ਬਾਅਦ ਇਹ ਪਹਿਲੀ ਵਾਰ ਸੀ ਜਦੋਂ ਦੋਵਾਂ ਨੇਤਾਵਾਂ 'ਚ ਗੱਲਬਾਤ ਹੋਈ ਹੈ | ਪ੍ਰਧਾਨ ਮੰਤਰੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਸ੍ਰੀਮਤੀ ਡੇਲਸੀ ਰੋਡਰਿਗਜ਼ ਨਾਲ ਗੱਲ ਕੀਤੀ | ਮੋਦੀ ਨੇ ਅੱਗੇ ਕਿਹਾ ਕਿ ਅਸੀਂ ਇਸ ਗੱਲ 'ਤੇ ਸਹਿਮਤ ਹੋਏ ਕਿ ਆਉਣ ਵਾਲੇ ਸਾਲਾਂ 'ਚ ਭਾਰਤ-ਵੈਨੇਜ਼ੁਏਲਾ ਸੰਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਸਾਂਝੇ ਦਿ੍ਸ਼ਟੀਕੋਣ ਨਾਲ ਸਾਰੇ ਖੇਤਰਾਂ 'ਚ ਆਪਣੀ ਦੁਵੱਲੀ ਭਾਈਵਾਲੀ ਨੂੰ ਹੋਰ ਡੂੰਘਾ ਅਤੇ ਮਜ਼ਬੂਤ ਕੀਤੇ ਜਾਵੇ | ਪ੍ਰਧਾਨ ਮੰਤਰੀ ਦਫ਼ਤਰ ਦੇ ਇਕ ਬਿਆਨ 'ਚ ਕਿਹਾ ਗਿਆ ਕਿ ਦੋਵੇਂ ਆਗੂ ਵਪਾਰ ਅਤੇ ਨਿਵੇਸ਼, ਊਰਜਾ, ਡਿਜੀਟਲ ਤਕਨਾਲੋਜੀ, ਸਿਹਤ, ਖੇਤੀਬਾੜੀ ਅਤੇ ਲੋਕਾਂ ਦੇ ਲੋਕਾਂ ਨਾਲ ਸੰਬੰਧਾਂ ਸਮੇਤ ਸਾਰੇ ਖੇਤਰਾਂ 'ਚ ਭਾਰਤ-ਵੈਨੇਜ਼ੁਏਲਾ ਭਾਈਵਾਲੀ ਨੂੰ ਹੋਰ ਵਧਾਉਣ ਅਤੇ ਡੂੰਘਾ ਕਰਨ ਲਈ ਸਹਿਮਤ ਹੋਏ | ਬਿਆਨ 'ਚ ਕਿਹਾ ਗਿਆ ਕਿ ਉਨ੍ਹਾਂ ਨੇ ਆਪਸੀ ਹਿੱਤ ਦੇ ਵੱਖ-ਵੱਖ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਤੇ ਗਲੋਬਲ ਸਾਊਥ ਲਈ ਆਪਣੇ ਨੇੜਲੇ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸੋਨੇ ਦੀ ਕੀਮਤ 1.69 ਲੱਖ ਰੁ: ਪ੍ਰਤੀ 10 ਗ੍ਰਾਮ ਅਗਲੀ ਖ਼ਬਰ ਅਮਰੀਕਾ ਤੇ ਈਰਾਨ ਦਰਮਿਆਨ ਜੰਗ ਦਾ ਖ਼ਤਰਾ ਸਿਖ਼ਰ 'ਤੇ, ਟਰੰਪ ਨੇ ਦਿੱਤੀ ਧਮਕੀ
Ad Position 24
No active advertisement