ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਾਂਗਰਸ ਸਰਕਾਰ ਸਮੇਂ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਲਈ ਸੜਕਾਂ 'ਤੇ ਧਰਨੇ ਲਾਉਣੇ ਪੈਂਦੇ ਸਨ-ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 31-01-2026

ਕਿਹਾ, ਪੜ੍ਹਾਈ ਦੇ ਬਾਵਜੂਦ ਵਿਦਿਆਰਥੀਆਂ ਨੂੰ ਡਿਗਰੀਆਂ ਤੱਕ ਨਹੀਂ ਮਿਲੀਆਂ
ਜਲੰਧਰ ਛਾਉਣੀ, 30 ਜਨਵਰੀ (ਪਵਨ ਖਰਬੰਦਾ)-2017 ਤੋਂ ਲੈ ਕੇ 2020 ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਸਕੂਲਾਂ ਅਤੇ ਕਾਲਜਾਂ ਸਮੇਤ ਵੱਖ-ਵੱਖ ਇੰਸਟੀਚਿਊਟਾਂ 'ਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੀ-ਮੈਟਿ੍ਕ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਪ੍ਰਾਪਤ ਕਰਨ ਲਈ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਹੋਣਾ ਪੈਂਦਾ ਸੀ ਤੇ ਕਈ ਵਿਦਿਅਕ ਸੰਸਥਾਵਾਂ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੇ ਨਤੀਜੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਿਗਰੀਆਂ ਤੱਕ ਨਹੀਂ ਦਿੱਤੀਆਂ ਜਾਂਦੀਆਂ ਸਨ, ਕਿਉਂਕਿ ਉਸ ਸਮੇਂ ਦੀ ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਫ਼ੀਸਾਂ ਸਰਕਾਰ ਵਲੋਂ ਨਹੀਂ ਦਿੱਤੀਆਂ ਜਾਂਦੀਆਂ ਸਨ ਤੇ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਸ ਸਮੇਂ ਇਸ ਵਿਭਾਗ ਦਾ ਮੰਤਰੀ ਵੀ ਦਲਿਤ ਸਮਾਜ ਤੋਂ ਸੀ, ਜਿਸ ਨੇ ਆਪਣੇ ਹੀ ਸਮਾਜ ਦੇ ਵਿਦਿਆਰਥੀਆਂ ਨਾਲ ਧੋਖਾ ਕਰਦੇ ਹੋਏ ਇਸ ਸਕੀਮ ਰਾਹੀਂ ਦਲਿਤ ਵਿਦਿਆਰਥੀਆਂ ਨਾਲ ਬਹੁਤ ਵੱਡਾ ਧੋਖਾ ਕੀਤਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਪੀ.ਏ.ਪੀ. ਮੈਦਾਨ 'ਚ ਕਰਵਾਏ ਗਏ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਰਾਜ ਪੱਧਰੀ ਸਮਾਗਮ ਦੌਰਾਨ ਪੰਜ ਜ਼ਿਲਿ੍ਹਆਂ ਤੋਂ ਪਹੁੰਚੇ 10 ਹਜ਼ਾਰ ਵਿਦਿਆਰਥੀਆਂ ਅਤੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਸੰਬੋਧਨ ਦੌਰਾਨ ਕਰਦਿਆਂ ਕਿਹਾ ਕਿ ਇਸ ਵਾਰ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ 'ਚ 35 ਫ਼ੀਸਦੀ ਦਾ ਵਾਧਾ ਹੋਇਆ ਹੈ ਤੇ ਪੰਜਾਬ ਸਰਕਾਰ ਵਲੋਂ ਇਸ ਵਾਰ ਵੀ ਲੱਖਾਂ ਵਿਦਿਆਰਥੀਆਂ ਦੇ ਖਾਤਿਆਂ 'ਚ ਪੈਸੇ ਪਾ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਵਰਗ ਦੇ ਨਾਗਰਿਕਾਂ, ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ ਆਦਿ ਨੂੰ ਸਹੂਲਤਾਂ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਇਹ ਫ਼ਰਜ਼ ਬਾਖ਼ੂਬੀ ਨਿਭਾਅ ਰਹੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਸਮੇਂ ਵਿਦਿਆਰਥੀਆਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਹਰੇਕ ਵਰਗ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਵੀ ਚਾਲੂ ਕਰ ਦਿੱਤੀ ਗਈ ਹੈ | ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੜਕੀਆਂ ਨੂੰ ਇਕ ਵਾਰ ਮੌਕਾ ਦੇ ਕੇ ਤਾਂ ਦੇਖਣ ਫਿਰ ਦੇਖੋ ਉਹ ਕਿਵੇਂ ਤਰੱਕੀ ਕਰਦੀਆਂ ਹਨ | ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪੰਜਾਬ ਸਰਕਾਰ ਵਲੋਂ ਪੂਰਾ ਸਾਲ ਮਨਾਇਆ ਜਾਵੇਗਾ ਤੇ ਇਸ 'ਚ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਜਨਸੰਖਿਆ 'ਚ ਦਲਿਤ ਸਮਾਜ ਦੀ ਗਿਣਤੀ 30 ਫ਼ੀਸਦੀ ਹੈ ਤੇ ਇਹ ਗਿਣਤੀ ਪੰਜਾਬ 'ਚ ਸਰਕਾਰ ਬਣਾਉਣ 'ਚ ਅਹਿਮ ਰੋਲ ਅਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ ਦੀ ਸਰਕਾਰ ਨੇ ਇਕ ਵੀ ਵਿਦਿਆਰਥੀ ਨੂੰ ਵਜ਼ੀਫਾ ਨਹੀਂ ਦਿੱਤਾ ਸੀ ਤੇ ਦੁਖੀ ਹੋ ਕੇ ਕੁਝ ਵਿਦਿਆਰਥੀਆਂ ਨੇ ਪੜ੍ਹਾਈ ਛੱਡ ਦਿੱਤੀ ਤੇ ਕਈਆਂ ਨੂੰ ਕਾਲਜ ਛੱਡਣੇ ਪਏ | ਉਨ੍ਹਾਂ ਕਿਹਾ ਕਿ ਫ਼ਰਜ਼ੀ ਕਾਲਜ ਅਤੇ ਫ਼ਰਜ਼ੀ ਵਿਦਿਆਰਥੀ ਖੜ੍ਹੇ ਕਰਕੇ ਇਸ ਯੋਜਨਾ ਤਹਿਤ ਵੱਡਾ ਫਰਜ਼ੀਵਾੜਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸਮੇਂ ਬੀਤੇ ਤਿੰਨ ਸਾਲਾਂ 'ਚ 6,78,441 ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾ ਚੁੱਕਾ ਹੈ ਤੇ ਹੁਣ ਤੱਕ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾ ਚੁੱਕਾ ਹੈ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਦਲਿਤ ਵਿਦਿਆਰਥੀਆਂ ਦਾ 6400 ਕਰੋੜ ਰੁਪਏ ਦਾ ਘਪਲਾ ਕੀਤਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਦੀਆਂ ਫ਼ੀਸਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕਰਕੇ ਨੌਕਰੀਆਂ ਪ੍ਰਾਪਤ ਕੀਤੀਆਂ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ 60 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ, ਜਿਨ੍ਹਾਂ 'ਚੋਂ 15 ਹਜ਼ਾਰ ਨੌਕਰੀਆਂ ਦਲਿਤ ਸਮਾਜ ਦੇ ਨੌਜਵਾਨਾਂ ਨੂੰ ਮਿਲੀਆਂ ਹਨ | ਉਨ੍ਹਾਂ ਦੱਸਿਆ ਕਿ 14 ਹਜ਼ਾਰ ਕਰੋੜ ਰੁਪਏ ਦਾ ਬਜਟ ਦਲਿਤ ਸਮਾਜ ਦੀ ਭਲਾਈ ਲਈ ਰੱਖਿਆ ਗਿਆ ਹੈ | ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਮਹਿੰਦਰ ਭਗਤ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਮੇਅਰ ਵਿਨੀਤ ਧੀਰ, ਚੇਅਰਮੈਨ ਪਵਨ ਕੁਮਾਰ ਟੀਨੂੰ, ਚੇਅਰਮੈਨ ਚੰਦਨ ਗਰੇਵਾਲ, ਚੇਅਰਮੈਨ ਮਲਕੀਤ ਸਿੰਘ ਥਿੰਦ, ਹਲਕਾ ਇੰਚਾਰਜ ਨਿਤਿਨ ਕੋਹਲੀ, ਗੁਰਚਰਨ ਸਿੰਘ ਚੰਨੀ, ਆਤਮ ਪ੍ਰਕਾਸ਼ ਸਿੰਘ ਬਬਲੂ ਸਮੇਤ ਵੱਖ-ਵੱਖ ਹਲਕਿਆਂ ਦੇ ਹਲਕਾ ਇੰਚਾਰਜ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਜੀਤ' ਖ਼ਬਰਾਂ, 31 ਜਨਵਰੀ 2026 ਅਗਲੀ ਖ਼ਬਰ ਮਹਾਤਮਾ ਗਾਂਧੀ ਨਾਲ ਜੁੜੇ ਕਾਨੂੰਨ ਦੇ ਵਿਰੁੱਧ ਹਨ ਪ੍ਰਧਾਨ ਮੰਤਰੀ-ਕਾਂਗਰਸ
Ad Position 24
No active advertisement