08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅੱਤਵਾਦ ਦੇ ਖ਼ਾਤਮੇ ਤੱਕ ਲੜਾਈ ਜਾਰੀ ਰਹੇਗੀ-ਸ਼ਾਹਬਾਜ਼ ਸ਼ਰੀਫ਼

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਬਲੋਚਿਸਤਾਨ 'ਚ ਹਮਲਿਆਂ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼
ਅੰਮਿ੍ਤਸਰ, 31 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਕਿ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ | ਉਨ੍ਹਾਂ ਇਸ ਲਈ ਸੁਰੱਖਿਆ ਬਲਾਂ ਦੀ ਪ੍ਰਸ਼ੰਸਾ ਵੀ ਕੀਤੀ | ਉਨ੍ਹਾਂ ਨੇ ਇਨ੍ਹਾਂ ਹਮਲਿਆਂ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਵੀ ਲਗਾਇਆ | ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਦੇਸ਼ ਤੋਂ ਅੱਤਵਾਦ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ | ਦੱਸਿਆ ਜਾ ਰਿਹਾ ਹੈ ਕਿ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਵਲੋਂ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਕਈ ਥਾਵਾਂ 'ਤੇ ਇੱਕੋ ਸਮੇਂ ਕੀਤੇ ਹਮਲਿਆਂ ਦੌਰਾਨ ਪਾਕਿਸਤਾਨੀ ਸੁਰੱਖਿਆ ਬਲਾਂ ਦੁਆਰਾ ਕੀਤੀ ਗਈ ਜਵਾਬੀ ਕਾਰਵਾਈ 'ਚ 37 ਲੜਾਕੂ ਵੀ ਮਾਰੇ ਗਏ ਹਨ | ਇਕ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਬਲੋਚ ਬਾਗੀਆਂ ਨੇ ਕੋਇਟਾ, ਪਸਨੀ, ਮਸਤੁੰਗ, ਨੁਸ਼ਕੀ ਅਤੇ ਗਵਾਦਰ ਜ਼ਿਲਿ੍ਹਆਂ ਵਿਚ ਇਕੋ ਸਮੇਂ ਹਮਲੇ ਕੀਤੇ | ਅਧਿਕਾਰੀ ਨੇ ਇਹ ਵੀ ਦੱਸਿਆ ਕਿ ਅੱਤਵਾਦੀਆਂ ਨੇ ਨੁਸ਼ਕੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਗਵਾ ਕਰ ਲਿਆ ਹੈ | ਬਲੋਚ ਲਿਬਰੇਸ਼ਨ ਆਰਮੀ ਨੇ ਹਮਲਿਆਂ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਸੰਗਠਨ ਨੇ ਫੌਜੀ ਸਥਾਪਨਾਵਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ | ਇਸ ਨੇ ਇਹ ਵੀ ਦਾਅਵਾ ਕੀਤਾ ਕਿ ਫੌਜ ਦੇ ਕਾਰਜਾਂ ਵਿਚ ਰੁਕਾਵਟ ਪਾਉਣ ਲਈ ਮੁੱਖ ਹਾਈਵੇਅ ਬੰਦ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਅੱਜ ਮੀਂਹ ਤੇ ਤੇਜ਼ ਹਵਾ ਦਾ ਯੈਲੋ ਅਲਰਟ ਅਗਲੀ ਖ਼ਬਰ ਨਾਬਾਲਗਾਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ, ਮਾਪਿਆਂ ਦੀ ਬੇਫ਼ਿਕਰੀ ਤੇ ਦੁਕਾਨਦਾਰਾਂ ਦੇ ਲਾਲਚ ਨੇ ਵਧਾਇਆ ਖ਼ਤਰਾ <br/>
Ad Position 24