08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੀ.ਯੂ.ਈ.ਟੀ. ਯੂ.ਜੀ. 2026 ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ ਵਧਾਈ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਨਵੀਂ ਦਿੱਲੀ, 31 ਜਨਵਰੀ (ਮਿਸਰਦੀਪ ਭਾਟੀਆ)-ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਅੰਡਰਗ੍ਰੈਜੂਏਟ ਸੀ. ਯੂ. ਈ. ਟੀ. ਯੂ. ਜੀ. 2026 ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਨੇ ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧਾ ਦਿੱਤੀ ਹੈ | ਉਮੀਦਵਾਰ ਹੁਣ 4 ਫਰਵਰੀ 2026 ਦੀ ਰਾਤ 11.50 ਵਜੇ ਤੱਕ ਆਪਣੀਆਂ ਅਰਜ਼ੀਆਂ ਭਰ ਸਕਦੇ ਹਨ | ਇਸ ਤੋਂ ਪਹਿਲਾਂ ਏਜੰਸੀ ਨੇ 30 ਜਨਵਰੀ 2026 ਨੂੰ ਰਜਿਸਟ੍ਰੇਸ਼ਨ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਵਿਦਿਆਰਥੀਆਂ ਨੂੰ ਕੁਝ ਹੋਰ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ | ਸੀ. ਯੂ. ਈ. ਟੀ. ਯੂ. ਜੀ. ਪ੍ਰੀਖਿਆ ਰਾਹੀਂ ਦੇਸ਼ ਭਰ ਦੀਆਂ ਵੱਖ-ਵੱਖ ਕੇਂਦਰੀ, ਰਾਜ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚ ਅੰਡਰ ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲਾ ਮਿਲਦਾ ਹੈ | ਇਸ ਲਈ ਇਹ ਟੈਸਟ ਲੱਖਾਂ ਵਿਦਿਆਰਥੀਆਂ ਲਈ ਅਹਿਮ ਮੰਨਿਆ ਜਾਂਦਾ ਹੈ | ਸੀ. ਯੂ. ਈ. ਟੀ. ਯੂ. ਜੀ. 2026 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ | ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਮਮਤਾ ਸਰਕਾਰ ਦੀ ਵਿਦਾਇਗੀ ਦਾ ਸਮਾਂ ਆ ਗਿਆ ਹੈ-ਅਮਿਤ ਸ਼ਾਹ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਅੱਜ ਮੀਂਹ ਤੇ ਤੇਜ਼ ਹਵਾ ਦਾ ਯੈਲੋ ਅਲਰਟ
Ad Position 24