ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ ਪ੍ਰਧਾਨ ਮੰਤਰੀ-ਸੰਤ ਨਿਰੰਜਣ ਦਾਸ ਕੋਲੋਂ ਲਿਆ ਆਸ਼ੀਰਵਾਦ
ਜਸਪਾਲ ਸਿੰਘ, ਸ਼ਿਵ ਸ਼ਰਮਾ
ਜਲੰਧਰ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ੇਸ਼ ਤੌਰ 'ਤੇ ਜਲੰਧਰ-ਪਠਾਨਕੋਟ ਹਾਈਵੇ 'ਤੇ ਸਥਿਤ ਰਵਿਦਾਸੀਆ ਭਾਈਚਾਰੇ ਦੇ ਪ੍ਰਮੁੱਖ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ, ਜਿਥੇ ਉਨ੍ਹਾਂ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਤੇ ਪਰਿਕਰਮਾ ਕਰਨ ਤੋਂ ਬਾਅਦ ਡੇਰੇ ਦੇ ਮੁੱਖ ਸੰਚਾਲਕ ਸੰਤ ਨਿਰੰਜਣ ਦਾਸ ਕੋਲੋਂ ਆਸ਼ੀਰਵਾਦ ਲਿਆ | ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ ਤੇ ਨਾਲ ਹੀ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਨਵੇਂ ਬਣੇ ਟਰਮੀਨਲ ਦਾ ਵੀ ਵਰਚੁਅਲੀ ਉਦਘਾਟਨ ਕੀਤਾ | ਬਾਅਦ 'ਚ ਵਿਸ਼ੇਸ਼ ਹੈਲੀਕਾਪਟਰ ਰਾਹੀਂ ਸਾਢੇ ਚਾਰ ਵਜੇ ਦੇ ਕਰੀਬ ਡੇਰਾ ਸੱਚਖੰਡ ਬੱਲਾਂ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਵਿਦਾਸੀਆ ਭਾਈਚਾਰੇ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਿਥੇ ਸਮੁੱਚੇ ਦੇਸ਼ ਵਾਸੀਆਂ ਨੂੰ ਮਾਘ ਪੂਰਨਿਮਾ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਉਥੇ
ਗੁਰੂ ਰਵਿਦਾਸ ਜੀ ਦੇ ਆਦਰਸ਼ਾਂ 'ਤੇ ਚੱਲ ਕੇ ਹਾਸਿਲ ਕੀਤਾ ਜਾਵੇਗਾ ਵਿਕਸਿਤ ਭਾਰਤ ਦਾ ਟੀਚਾ-ਮੋਦੀ <br/>
ਅਜੀਤ ਡੈਸਕ
02-02-2026