01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 02-02-2026
ਚੰਡੀਗੜ੍ਹ, 1 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰੀ ਬਜਟ ਇਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿਚ ਨਾਕਾਮ ਰਿਹਾ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਐਮ.ਐਸ.ਪੀ. ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿਚ ਕੋਈ ਰਾਹਤ ਨਹੀਂ ਦਿੱਤੀ ਗਈ | ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ 'ਆਪ' ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਕੁਝ ਨਹੀਂ ਮਿਲਿਆ-ਸੁਖਬੀਰ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨਾਲ ਮੁੜ ਧੋਖਾ-ਹਰਪਾਲ ਸਿੰਘ ਚੀਮਾ
Ad Position 24