04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਖ਼ਿਲਾਫ਼ ਪੁਖ਼ਤਾ ਸਬੂਤ ਹਨ-ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 03-02-2026

ਚੰਡੀਗੜ੍ਹ, 2 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਡੇਰਾ ਬਿਆਸ ਮੁਖੀ ਦੀ ਜੇਲ੍ਹ ਮੁਲਾਕਾਤ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਦੋਵਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਜ਼ਮਾਨਤ ਮਿਲਣ ਦਾ ਮਤਲਬ ਬਰੀ ਹੋਣਾ ਨਹੀਂ ਹੁੰਦਾ ਅਤੇ ਮਜੀਠੀਆ ਖਿਲਾਫ਼ ਪੁਖ਼ਤਾ ਸਬੂਤ ਅਦਾਲਤ ਵਿਚ ਪੇਸ਼ ਕੀਤੇ ਜਾਣਗੇ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠੀਆ ਦੀ ਜ਼ਮਾਨਤ ਬਾਰੇ ਬੋਲਦਿਆਂ ਕਿਹਾ ਕਿ ਜ਼ਮਾਨਤ ਮਿਲਣ ਨਾਲ ਕੋਈ ਵੀ ਵਿਅਕਤੀ ਬਰੀ ਨਹੀਂ ਹੋ ਜਾਂਦਾ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਜੀਠੀਆ ਖ਼ਿਲਾਫ਼ ਪੁਖ਼ਤਾ ਸਬੂਤ ਮੌਜੂਦ ਹਨ ਜੋ ਅਦਾਲਤ ਵਿਚ ਪੇਸ਼ ਕੀਤੇ ਜਾਣਗੇ | 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡੇਰਾ ਬਿਆਸ ਮੁਖੀ ਦੀ ਮਜੀਠੀਆ ਨਾਲ ਜੇਲ੍ਹ ਵਿਚ ਮੁਲਾਕਾਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ | ਪੰਨੂ ਨੇ ਕਿਹਾ ਕਿ ਜਿਹੜੇ ਡੇਰਾ ਬਿਆਸ ਦੇ ਮੁਖੀ ਨੇ, ਉਹ ਸਾਡੇ ਵੀ ਸਤਿਕਾਰਯੋਗ ਹਨ | ਦੁਨੀਆ ਭਰ ਵਿਚ ਡੇਰਾ ਬਿਆਸ ਦੇ ਬਹੁਤ ਮੰਨਣ ਵਾਲੇ ਲੋਕ ਹਨ | ਪਰ ਮੈਂ ਸਤਿਕਾਰ ਸਹਿਤ ਕਹਿਣਾ ਚਾਹੁੰਦਾ ਹਾਂ ਕਿ ਕਿਸੇ ਡੇਰੇ ਦੇ ਇੰਨੇ ਵੱਡੇ ਮੁਖੀ ਨੂੰ ਘੱਟੋ-ਘੱਟ ਜੇਲ੍ਹ ਵਿਚ ਮਿਲਣ ਨਹੀਂ ਜਾਣਾ ਚਾਹੀਦਾ ਸੀ | ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਜਿਹੜੇ ਸੰਤ-ਮਹਾਤਮਾ ਹੁੰਦੇ ਹਨ, ਉਹ ਰਿਸ਼ਤਿਆਂ-ਰਿਸ਼ਤੇਦਾਰੀਆਂ ਤੋਂ ਨਿਰਲੇਪ ਹੁੰਦੇ ਹਨ | ਮੇਰੀ ਜਾਣਕਾਰੀ ਮੁਤਾਬਕ ਅਜਿਹਾ ਹੀ ਹੋਣਾ ਚਾਹੀਦਾ ਹੈ | ਪੰਨੂ ਨੇ ਇਹ ਵੀ ਕਿਹਾ ਕਿ ਡੇਰਾ ਮੁਖੀ ਨੂੰ ਕੋਈ ਜਜਮੈਂਟ ਨਹੀਂ ਦੇਣੀ ਚਾਹੀਦੀ ਸੀ | ਇਹ ਅਦਾਲਤੀ ਪ੍ਰਕਿਰਿਆ ਹੈ ਅਤੇ ਇਸ ਨੂੰ ਅਦਾਲਤ 'ਤੇ ਹੀ ਛੱਡ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਫ਼ੌਜ ਮੁਖੀ ਨਰਵਾਣੇ ਦੀ ਕਿਤਾਬ ਨੂੰ ਲੈ ਕੇ ਸੰਸਦ 'ਚ ਹੰਗਾਮਾ <br/> ਅਗਲੀ ਖ਼ਬਰ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਭਗਵੰਤ ਮਾਨ <br/>
Ad Position 24