ਨਵੀਂ ਦਿੱਲੀ, 2 ਫਰਵਰੀ (ਪੀ. ਟੀ.ਆਈ.)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਐੱਸ.ਆਈ.ਆਰ ਮੁੱਦੇ 'ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਮੀਟਿੰਗ ਛੱਡ ਕੇ ਚਲੇ ਗਏ, ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਉਨ੍ਹਾਂ ਵਲੋਂ ਚੁੱਕੇ ਗਏ ਮੁੱਦਿਆਂ 'ਤੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਦੇ ਜਵਾਬ ਸੁਣੇ ਬਿਨਾਂ ਚਲੇ ਗਏ | ਸੀ.ਈ.ਸੀ. ਨੇ ਟੀ.ਐੱਮ.ਸੀ. ਨੂੰ ਕਿਹਾ ਕਿ 'ਕਾਨੂੰਨ ਦਾ ਰਾਜ ਕਾਇਮ ਰਹੇਗਾ' ਤੇ ਜੋ ਵੀ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਂਦਾ ਹੈ, ਉਸ ਨਾਲ ਕਾਨੂੰਨ ਦੇ ਉਪਬੰਧਾਂ ਅਤੇ ਚੋਣ ਕਮਿਸ਼ਨ ਨੂੰ ਪ੍ਰਾਪਤ ਸ਼ਕਤੀਆਂ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਉਨ੍ਹਾਂ ਦੀ ਪ੍ਰਤੀਕਿਰਿਆ ਬੈਨਰਜੀ ਦੇ ਮੀਟਿੰਗ ਛੱਡ ਕੇ ਜਾਣ ਤੋਂ ਬਾਅਦ ਆਈ | ਅਧਿਕਾਰੀਆਂ ਨੇ ਕਿਹਾ ਕਿ ਟੀ. ਐੱਮ. ਸੀ. ਆਗੂ ਅਭਿਸ਼ੇਕ ਬੈਨਰਜੀ ਨੇ ਪਹਿਲਾਂ ਗੱਲ ਕੀਤੀ, ਉਸ ਤੋਂ ਬਾਅਦ ਮਮਤਾ ਬੈਨਰਜੀ ਨੇ ਗੱਲ ਕੀਤੀ ਤੇ ਉਨ੍ਹਾਂ ਵਲੋਂ ਚੁੱਕੇ ਗਏ ਮੁੱਦਿਆਂ ਨੂੰ ਸੀ.ਈ.ਸੀ. ਕੁਮਾਰ ਅਤੇ ਚੋਣ ਕਮਿਸ਼ਨਰ ਐੱਸ.ਐੱਸ. ਸੰਧੂ ਤੇ ਵਿਵੇਕ ਜੋਸ਼ੀ ਨੇ ਧਿਆਨ ਨਾਲ ਨੋਟ ਕੀਤਾ | ਇਕ ਅਧਿਕਾਰੀ ਨੇ ਕਿਹਾ ਕਿ ਜਦੋਂ ਸੀ.ਈ.ਸੀ. ਨੇ ਜਵਾਬ ਦੇਣਾ ਸ਼ੁਰੂ ਕੀਤਾ ਤਾਂ ਟੀ.ਅੱੈਮ.ਸੀ. ਆਗੂਆਂ ਨੇ ਕਈ ਵਾਰ ਵਿਘਨ ਪਾਇਆ | ਉਹ ਗੁੱਸੇ 'ਚ ਮੀਟਿੰਗ ਛੱਡ ਕੇ ਚਲੇ ਗਏ |'