13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰਿਹਾਈ ਉਪਰੰਤ ਦੇਰ ਸ਼ਾਮ ਚੰਡੀਗੜ੍ਹ ਸਥਿਤ ਰਿਹਾਇਸ਼ ਪੁੱਜੇ ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 04-02-2026

ਸੁਖਬੀਰ, ਮਲੂਕਾ, ਡਾ. ਦਲਜੀਤ ਸਿੰਘ ਚੀਮਾ ਤੇ ਕਲੇਰ ਸਮੇਤ ਵੱਡੀ ਗਿਣਤੀ 'ਚ ਸਮਰਥਕਾਂ ਨੇ ਕੀਤਾ ਨਿੱਘਾ ਸਵਾਗਤ
ਚੰਡੀਗੜ੍ਹ, 3 ਫਰਵਰੀ (ਪ੍ਰੋ. ਅਵਤਾਰ ਸਿੰਘ)–ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਕੇਂਦਰੀ ਜੇਲ੍ਹ ਤੋਂ ਰਿਹਾਅ ਹੋ ਕੇ ਦੇਰ ਸ਼ਾਮ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਪਹੁੰਚੇ | ਜਿਥੇ ਉਨ੍ਹਾਂ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ, ਉਨ੍ਹਾਂ ਦੇ ਬੱਚਿਆਂ ਤੇਜਵੀਰ ਸਿੰਘ ਤੇ ਪ੍ਰਹਿਲਾਦ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਮੇਤ ਵੱਡੀ ਗਿਣਤੀ 'ਚ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮਜੀਠੀਆ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਘਰ ਪਹੁੰਚਣ 'ਤੇ ਆਪਣੇ ਪਿਤਾ ਸੱਤਿਆਜੀਤ ਸਿੰਘ ਮਜੀਠੀਆ ਦਾ ਅਸ਼ੀਰਵਾਦ ਲਿਆ | ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਦੇਰ ਰਾਤ ਚੰਡੀਗੜ੍ਹ ਪਹੁੰਚੇ ਤੇ ਮਜੀਠੀਆ ਦਾ ਸਵਾਗਤ ਕੀਤਾ | ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਸਿਆਸੀ ਬਦਲੇ ਦੀ ਨੀਅਤ ਨਾਲ ਉਨ੍ਹਾਂ ਨੂੰ ਝੂਠੇ ਕੇਸਾਂ 'ਚ ਫਸਾ ਕੇ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਸੱਚ ਅਤੇ ਵਾਹਿਗੁਰੂ 'ਤੇ ਪੂਰਾ ਭਰੋਸਾ ਰੱਖਦੇ ਹਨ | ਉਹ ਕਾਨੂੰਨ ਅਤੇ ਸੰਵਿਧਾਨ 'ਤੇ ਪੂਰਾ ਭਰੋਸਾ ਰੱਖਦੇ ਹਨ ਤੇ ਅਦਾਲਤ ਰਾਹੀਂ ਨਿਆਂ ਮਿਲਣ ਦੀ ਉਮੀਦ ਰੱਖਦੇ ਹਨ | ਮਜੀਠੀਆ ਨੇ ਖ਼ੁਲਾਸਾ ਕੀਤਾ ਕਿ ਜੇਲ੍ਹ 'ਚ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਤੱਕ ਦੀ ਇਜਾਜ਼ਤ ਨਹੀਂ ਸੀ, ਜਦਕਿ ਦੂਜੇ ਪਾਸੇ ਇਨ੍ਹਾਂ ਦੇ ਹੀ ਵਿਧਾਇਕ ਲਾਲਪੁਰਾ ਨੂੰ ਸਰਪੰਚਾਂ ਤੱਕ ਨਾਲ ਮਿਲਣ ਦੀ ਇਜਾਜ਼ਤ ਸੀ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਵੀ ਮੇਰੇ ਨਾਲ ਮੁਲਾਕਾਤ ਕਰਨ ਲਈ ਡੇਢ ਮਹੀਨਾ ਇਜਾਜ਼ਤ ਨਹੀਂ ਦਿੱਤੀ | ਮਜੀਠੀਆ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਸ਼ਕਿਲ ਸਮੇਂ ਦੌਰਾਨ ਮਿਲੇ ਸਹਿਯੋਗ ਅਤੇ ਦੁਆਵਾਂ ਨੇ ਉਨ੍ਹਾਂ ਦਾ ਹੌਸਲਾ ਕਾਇਮ ਰੱਖਿਆ | ਮਜੀਠੀਆ ਦੇ ਚੰਡੀਗੜ੍ਹ ਪਹੁੰਚਣ 'ਤੇ ਲੱਡੂ ਵੰਡ ਕੇ ਮਜੀਠੀਆ ਦੇ ਜ਼ਮਾਨਤ 'ਤੇ ਰਿਹਾਅ ਹੋਣ ਦੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ-ਭਾਰਤ ਵਪਾਰ ਸਮਝੌਤਾ ਸਾਡੀ ਕੂਟਨੀਤੀ ਦੀ ਵੱਡੀ ਜਿੱਤ-ਮੋਦੀ ਅਗਲੀ ਖ਼ਬਰ ਭਾਰਤ ਰੂਸ ਤੋਂ ਤੇਲ ਖ਼ਰੀਦਣਾ ਬੰਦ ਕਰੇਗਾ, ਸਿਰਫ਼ ਉੱਥੇ ਹੀ ਦਰਾਮਦ ਕਰੇਗਾ ਜਿੱਥੇ ਸਪਲਾਈ ਦੀ ਕਮੀ ਹੋਵੇਗੀ-ਸੂਤਰ
Ad Position 24