13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਵਲੋਂ 'ਤਿ੍ਭੁਵਨ ਸਹਿਕਾਰੀ ਯੂਨੀਵਰਸਿਟੀ' ਦਾ ਖ਼ੇਤਰੀ ਕੇਂਦਰ ਸਥਾਪਿਤ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 04-02-2026
ਨਵੀਂ ਦਿੱਲੀ, 3 ਫ਼ਰਵਰੀ (ਅਜੀਤ ਬਿਊਰੋ)-ਪੰਜਾਬ ਦੀ ਸਹਿਕਾਰੀ ਸਭਾ ਪਿਛਲੇ 100 ਸਾਲਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨਾਂ ਦੀ ਸੇਵਾ ਕਰਦੀ ਆ ਰਹੀ ਹੈ, ਪਰ ਹੁਣ ਇਹ ਖੇਤਰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ¢ ਅੱਜ ਸਹਿਕਾਰੀ ਖੇਤਰ ਕਈ ਤਰ੍ਹਾਂ ਦੀਆਂ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਤੇ ਭਿ੍ਸ਼ਟਾਚਾਰ ਵੀ ਇੱਕ ਵੱਡੀ ਸਮੱਸਿਆ ਹੈ¢ ਮੌਜੂਦਾ ਸਮੇਂ ਵਿਚ ਪੰਜਾਬ ਦਾ ਸਹਿਕਾਰੀ ਖੇਤਰ ਚੁਣੌਤੀਆਂ ਵਿਚੋਂ ਗੁਜ਼ਰ ਰਿਹਾ ਹੈ¢ ਇਸ ਨੂੰ ਬਚਾਉਣ ਅਤੇ ਹੋਰ ਮਜ਼ਬੂਤ ਬਣਾਉਣ ਲਈ ਸਹੀ ਦਿਸ਼ਾ ਵਿਚ ਯਤਨ ਕਰਨਾ ਬਹੁਤ ਜ਼ਰੂਰੀ ਹੈ¢ ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿਚ ਵਿਸ਼ੇਸ਼ ਜ਼ਿਕਰ ਦੌਰਾਨ ਕੀਤਾ ¢ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਬਜਟ ਸੈਸ਼ਨ ਦੌਰਾਨ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਸੰਕਟ ਦਾ ਮੁੱਦਾ ਚੁੱਕਿਆ¢ ਉਨ੍ਹਾਂ ਨੇ ਵਿਸ਼ੇਸ਼ ਜ਼ਿਕਰ ਦੌਰਾਨ ਸਹਿਕਾਰੀ ਸਭਾਵਾਂ 'ਚ ਪੇਸ਼ੇਵਰਤਾ ਤੇ ਨਵਾਚਾਰ ਦੀ ਅਲਖ਼ ਜਗਾਉਣ ਲਈ ਪੰਜਾਬ ਵਿਚ 'ਤਿ੍ਭੁਵਨ ਸਹਿਕਾਰੀ ਯੂਨੀਵਰਸਿਟੀ' ਦੇ ਰਿਜਨਲ ਸੈਂਟਰ ਦੀ ਸਥਾਪਨਾ ਕਰਨ ਦੀ ਮੰਗ ਕੀਤੀ¢ ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਭਾਰਤ ਦੀ ਸਾਂਝੀ ਚੇਤਨਾ ਦਾ ਪ੍ਰਤੀਕ ਹੈ¢ ਇਹ ਸਿਰਫ਼ ਇੱਕ ਵਿੱਤੀ ਪ੍ਰਣਾਲੀ ਨਹੀਂ, ਬਲਕਿ ਇੱਕ ਸੱਭਿਆਚਾਰ ਹੈ | ਸਹਿਕਾਰੀ ਸਭਾਵਾਂ ਪਿਛਲੇ 135 ਸਾਲਾਂ ਤੋਂ ਪੰਜਾਬ ਦੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਆ ਰਹੀਆਂ ਹਨ¢ 1891 ਵਿਚ ਜਦੋਂ ਪੰਜਾਬ ਵਿਚ ਪਹਿਲੀ ਸਹਿਕਾਰੀ ਸਭਾ ਬਣੀ, ਤਾਂ ਇਸ ਦਾ ਮੁੱਖ ਉਦੇਸ਼ ਲਾਭ ਕਮਾਉਣਾ ਨਹੀਂ ਸੀ, ਬਲਕਿ ਸਾਂਝੀ ਜ਼ਮੀਨ ਅਤੇ ਸਾਂਝੀ ਖ਼ੁਸ਼ਹਾਲੀ ਸੀ | ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਵਿਚ ਨਵੀਂ ਜਾਨ ਫੂਕਣ ਲਈ ਡਿਜੀਟਲਾਈਜ਼ੇਸ਼ਨ ਦੇ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੰਮ ਨੂੰ ਜਲਦ ਪੂਰਾ ਕਰਨ ਦੀ ਦਿਲੀ ਅਪੀਲ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਨਿਊਜ਼ ਪੇਪਰ ਸੁਸਾਇਟੀ ਨੇ ਨਿਊਜ਼ਪਿ੍ੰਟ ਦੀ ਲਗਾਤਾਰ ਘਾਟ 'ਤੇ ਚਿੰਤਾ ਪ੍ਰਗਟਾਈ <br/> ਅਗਲੀ ਖ਼ਬਰ ਅਮਰੀਕਾ-ਭਾਰਤ ਵਪਾਰ ਸਮਝੌਤਾ ਸਾਡੀ ਕੂਟਨੀਤੀ ਦੀ ਵੱਡੀ ਜਿੱਤ-ਮੋਦੀ
Ad Position 24