ਸੁਪਰੀਮ ਕੋਰਟ ਵਲੋਂ ਪਟੀਸ਼ਨ 'ਤੇ ਚੋਣ ਕਮਿਸ਼ਨ ਨੂੰ ਨੋਟਿਸ
ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ)-ਪੱਛਮੀ ਬੰਗਾਲ 'ਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਖ਼ਿਲਾਫ਼ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ ¢ ਸਰਬਉਚ ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦਾ ਅਸੀਂ ਅਮਲੀ ਤੌਰ 'ਤੇ ਹੱਲ ਕੱਢਣ ਦੀ ਕੋਸ਼ਿਸ਼ ਕਰਾਂਗੇ | ਇਸ ਦੀ ਅਗਲੀ ਸੁਣਵਾਈ ਸੋਮਵਾਰ 9 ਫਰਵਰੀ ਨੂੰ ਹੋਏਗੀ ¢ ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ 'ਚ ਜਸਟਿਸ ਜਾਇਮਾਲਿਆ ਬਾਗਚੀ ਤੇ ਵੀ.ਐਮ. ਪੰਚੋਲੀ ਦੇ ਬੈਂਚ ਨੇ ਕਿਹਾ ਕਿ ਜੋ ਅਸਲੀ ਵੋਟਰ ਹਨ, ਉਨ੍ਹਾਂ ਦਾ ਹੱਕ ਕੋਈ ਨਹੀਂ ਖੋਹ ਸਕਦਾ ਤੇ ਇਸ ਮਾਮਲੇ 'ਚ ਅਸੀਂ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਾਂਗੇ ¢ ਸੁਣਵਾਈ ਦੌਰਾਨ ਬੈਂਚ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਨਾਵਾਂ 'ਚ ਗੜਬੜੀ ਦੇ ਆਧਾਰ 'ਤੇ ਵੋਟਰਾਂ ਨੂੰ ਨੋਟਿਸ ਭੇਜਦੇ ਸਮੇਂ ਸਾਵਧਾਨੀ ਵਰਤੀ ਜਾਵੇ ¢ ਪੱਛਮੀ ਬੰਗਾਲ ਸਰਕਾਰ ਦੇ ਵਕੀਲ ਸ਼ਿਆਮ ਦੀਵਾਨ ਕੋਰਟ 'ਚ ਮੌਜੂਦ ਹੋਣ ਦੇ ਬਾਵਜੂਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਸ.ਆਈ.ਆਰ. ਮਾਮਲੇ 'ਚ ਖ਼ੁਦ ਹੀ ਆਪਣੇ ਕੇਸ ਦੀ ਪੈਰਵੀ ਕੀਤੀ ¢ ਦੇਸ਼ ਦੇ ਨਿਆਇਕ ਇਤਿਹਾਸ ਵਿਚ ਅਜਿਹਾ ਪਹਿਲੀ ਵਾਰੀ ਹੋਇਆ ਹੈ, ਜਦੋਂ ਕਿਸੇ ਸੂਬੇ ਦੀ ਮੌਜੂਦਾ ਮੁੱਖ ਮੰਤਰੀ ਨੇ ਸੁਪਰੀਮ ਕੋਰਟ 'ਚ ਖ਼ੁਦ ਹੀ ਜ਼ੁਬਾਨੀ ਦਲੀਲਾਂ ਪੇਸ਼ ਕੀਤੀਆਂ ਹਨ ¢ ਉਨ੍ਹਾਂ ਕਿਹਾ ਕਿ ਉਹ ਆਮ ਪਰਿਵਾਰ 'ਚੋਂ ਹਨ, ਪਰ ਸਾਰਿਆਂ ਲਈ ਲੜ ਰਹੀ ਹੈ ¢ ਉਨ੍ਹਾਂ ਦੋਸ਼ ਲਾਇਆ ਕਿ ਐਸ. ਆਈ. ਆਰ. ਨਾਲ ਵਿਤਕਰਾ ਪੈਦਾ ਹੋ ਰਿਹਾ ਹੈ¢ ਜੇਕਰ ਕੂੜੀ ਵਿਆਹ ਤੋਂ ਬਾਅਦ ਪਤੀ ਦਾ ਸਰਨੇਮ ਲਗਾ ਰਹੀ ਹੈ ਤਾਂ ਉਨ੍ਹਾਂ ਦੇ ਨਾਂਅ ਕੱਟੇ ਜਾ ਰਹੇ ਹਨ ¢ ਉਨ੍ਹਾਂ ਇਹ ਵੀ ਕਿਹਾ ਕਿ ਬੰਗਾਲ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ ¢ ਬੈਨਰਜੀ ਨੇ ਸੁਪਰੀਮ ਕੋਰਟ ਅੱਗੇ ਦਾਅਵਾ ਕੀਤਾ ਕਿ ਨਿਆਂ 'ਚ ਦੇਰੀ ਹੋ ਰਹੀ ਹੈ¢
ਐਸ.ਆਈ.ਆਰ. ਮਾਮਲੇ 'ਚ ਮਮਤਾ ਨੇ ਸੁਪਰੀਮ ਕੋਰਟ 'ਚ ਖੁਦ ਪੇਸ਼ ਕੀਤੀਆਂ ਦਲੀਲਾਂ
ਅਜੀਤ ਡੈਸਕ
05-02-2026