20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰਾਹੁਲ ਗਾਂਧੀ ਤੇ ਕੇਂਦਰੀ ਮੰਤਰੀ ਬਿੱਟੂ ਵਿਚਕਾਰ ਹੋਈ ਤਿੱਖੀ ਬਹਿਸ

Ad Position 21
No active advertisement
ਸੰਸਦ ਭਵਨ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਬਹਿਸਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ | ਤਸਵੀਰ: ਸ਼ਿਆਮ ਸੁੰਦਰ<br/> 05-02-2026

ਬਿੱਟੂ ਨੂੰ ਹੱਥ ਮਿਲਾਉਣ ਦੀ ਪੇਸ਼ਕਸ਼ ਦੇ ਨਾਲ ਹੀ ਰਾਹੁਲ ਨੇ ਕੱਸਿਆ 'ਗ਼ੱਦਾਰ ਦੋਸਤ' ਵਾਲਾ ਤਨਜ਼
ਜਗਤਾਰ ਸਿੰਘ

ਨਵੀਂ ਦਿੱਲੀ, 4 ਫਰਵਰੀ -ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਅੱਜ ਤਿੱਖੀ ਬਹਿਸ ਹੋਈ | ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ 'ਸਮਝÏਤਾ' ਕਰਨ ਦਾ ਦੋਸ਼ ਲਾਉਂਦਿਆਂ ਅੱਜ ਸੰਸਦ ਦੇ ਬਾਹਰ ਮੁੱਖ ਦੁਆਰ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਕਾਰ ਤਿੱਖੀ ਤਕਰਾਰ ਹੋ ਗਈ | ਕਾਂਗਰਸੀ ਸੰਸਦ ਮੈਂਬਰ ਸੰਸਦ ਦੇ ਬਾਹਰ ਹੱਥਾਂ ਵਿਚ ਤਖ਼ਤੀਆਂ ਫੜ ਕੇ ਇਕੱਠੇ ਹੋਏ ਸਨ ਅਤੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ | ਇਹ ਪ੍ਰਦਰਸ਼ਨ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਇਕ ਦਿਨ ਪਹਿਲਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਮੀਡੀਆ ਸਾਹਮਣੇ ਕੀਤੇ ਗਏ ਦਾਅਵਿਆਂ ਨੂੰ ਦੁਹਰਾਉਣ ਲਈ ਕੀਤਾ ਗਿਆ ਸੀ | ਇਸ ਦੌਰਾਨ ਜਦੋਂ ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਦੇ ਕੋਲੋਂ ਲੰਘੇ ਤਾਂ ਰਾਹੁਲ ਗਾਂਧੀ ਨੇ ਬਿੱਟੂ ਵੱਲ ਇਸ਼ਾਰਾ ਕਰਦਿਆਂ 'ਗੱਦਾਰ ਦੋਸਤ' ਕਿਹਾ | ਰਾਹੁਲ ਨੇ ਫਿਰ ਵਿਅੰਗਮਈ ਢੰਗ ਨਾਲ ਬਿੱਟੂ ਵੱਲ ਹੱਥ ਵਧਾਇਆ ਅਤੇ ਕਿਹਾ ਕਿ ਉਹ ਆਖਿਰਕਾਰ ਕਾਂਗਰਸ ਵਿਚ ਵਾਪਸ ਆਉਣਗੇ | ਬਿੱਟੂ ਨੇ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਗੁੱਸੇ ਵਿਚ ਜਵਾਬ ਦਿੰਦਿਆਂ ਰਾਹੁਲ ਗਾਂਧੀ 'ਤੇ ਦੇਸ਼ ਦੇ ਖ਼ਿਲਾਫ਼ ਹੋਣ ਦਾ ਦੋਸ਼ ਲਾਇਆ¢ ਇਸ ਜ਼ਬਾਨੀ ਜੰਗ ਨੇ ਪ੍ਰਦਰਸ਼ਨ ਦੇ ਮਾਹÏਲ ਨੂੰ ਹੋਰ ਗਰਮਾ ਦਿੱਤਾ | ਇਹ ਟਕਰਾਅ ਲੋਕ ਸਭਾ ਵਿਚ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਅੱਠ ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਤੋਂ ਬਾਅਦ ਵਧੇ ਤਣਾਅ ਦੇ ਵਿਚਕਾਰ ਹੋਇਆ ਹੈ | ਇਸ ਘਟਨਾ ਤੋਂ ਬਾਅਦ ਭਾਜਪਾ ਪੂਰੇ ਜ਼ੋਰ-ਸ਼ੋਰ ਨਾਲ ਕਾਂਗਰਸ 'ਤੇ ਹਮਲਾਵਰ ਹੋ ਗਈ ਅਤੇ ਰਾਹੁਲ ਗਾਂਧੀ ਤੇ ਕਾਂਗਰਸ ਖ਼ਿਲਾਫ਼ ਰੋਸ ਮੁਜ਼ਾਹਰਾ ਵੀ ਕੀਤਾ ਗਿਆ ¢
ਬਿੱਟੂ ਨੂੰ ਹੱਥ ਮਿਲਾਉਣ ਦੀ ਪੇਸ਼ਕਸ਼ ਦੇ ਨਾਲ ਹੀ ਰਾਹੁਲ ਨੇ ਕੱਸਿਆ 'ਗ਼ੱਦਾਰ ਦੋਸਤ' ਵਾਲਾ ਤਨਜ਼
ਦੱਸਣਯੋਗ ਹੈ ਕਿ 3 ਵਾਰੀ ਕਾਂਗਰਸ ਦੇ ਸੰਸਦ ਮੈਂਬਰ ਰਹੇ ਅਤੇ ਕਿਸੇ ਸਮੇਂ ਰਾਹੁਲ ਦੇ ਬੇਹੱਦ ਨੇੜੇ ਸਮਝੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਨੇ ਸਾਲ 2024 ਵਿਚ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ, ਮੰਨਿਆ ਜਾ ਰਿਹਾ ਹੈ ਕਿ ਇਸੇ ਦੇ ਮੱਦੇਨਜ਼ਰ ਰਾਹੁਲ ਨੇ ਬਿੱਟੂ 'ਤੇ 'ਗ਼ੱਦਾਰ ਦੋਸਤ' ਵਾਲਾ ਤਨਜ਼ ਕੱਸਿਆ ਸੀ ¢ ਰਾਹੁਲ ਨੇ ਕਿਹਾ ਕਿ ਇੱਥੋਂ ਇਕ ਗ਼ੱਦਾਰ ਜਾ ਰਿਹਾ ਹੈ, ਇਸ ਦਾ ਚਿਹਰਾ ਵੇਖੋ....¢ ਇਸ ਤੋਂ ਬਾਅਦ ਰਾਹੁਲ ਨੇ ਹੱਥ ਮਿਲਾਉਣ ਦੀ ਪੇਸ਼ਕਸ਼ ਕਰਦੇ ਹੋਏ ਬਿੱਟੂ ਨੂੰ ਕਿਹਾ, 'ਨਮਸਤੇ ਦੋਸਤ, ਮੇਰੇ ਗ਼ੱਦਾਰ ਦੋਸਤ, ਚਿੰਤਾ ਨਾ ਕਰੋ, ਤੁਸੀਂ ਵਾਪਸ ਆ ਜਾਓਗੇ (ਕਾਂਗਰਸ ਵਿਚ)¢' ਇਸ 'ਤੇ ਕੇਂਦਰੀ ਮੰਤਰੀ ਬਿੱਟੂ ਨੇ 'ਦੇਸ਼ ਦਾ ਦੁਸ਼ਮਨ' ਆਖਦੇ ਹੋਏ ਰਾਹੁਲ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਸੰਸਦ ਦੇ ਅੰਦਰ ਦਾਖ਼ਲ ਹੋ ਗਏ ¢
ਮੇਰੇ ਪਰਿਵਾਰ ਨੇ ਦੇਸ਼ ਲਈ ਦਿੱਤੀ ਕੁਰਬਾਨੀ, ਕਾਂਗਰਸ ਨੇ ਪੰਜਾਬ ਨੂੰ ਕੀਤਾ ਅਸ਼ਾਂਤ-ਬਿੱਟੂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ, ਰਾਹੁਲ ਤੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਕੁਝ ਆਗੂ ਆਪਣੇ ਆਪ ਨੂੰ ਸਭ ਤੋਂ ਵੱਡਾ ਦੇਸ਼ ਭਗਤ ਮੰਨਦੇ ਹਨ ਅਤੇ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਦਾ ਹਵਾਲਾ ਦਿੰਦੇ ਹਨ | ਉਨ੍ਹਾਂ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ 'ਤੇ ਪੰਜਾਬ ਨੂੰ ਅਸ਼ਾਂਤ ਕਰਨ ਦਾ ਦੋਸ਼ ਵੀ ਲਗਾਇਆ | ਬਿੱਟੂ ਨੇ ਕਿਹਾ ਕਿ ਇਹ ਉਹ ਹੀ ਲੋਕ ਹਨ, ਜਿਨ੍ਹਾਂ ਨੇ ਪੰਜਾਬ ਵਿਚ ਖ਼ੂਨ-ਖ਼ਰਾਬਾ ਕਰਵਾਇਆ | ਸਾਡੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਮਾਸੂਮ ਜਾਨਾਂ ਗਈਆਂ | ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਮੈਂ ਇਨ੍ਹਾਂ ਨਾਲ ਸੀ ਤਾਂ ਮੈਂ ਸ਼ਹੀਦ ਦਾ ਪੋਤਾ ਸੀ ਤੇ ਹੁਣ ਮੈਂ ਭਾਜਪਾ 'ਚ ਆ ਗਿਆ ਤਾਂ ਮੈਂ ਗ਼ੱਦਾਰ ਹੋ ਗਿਆ | ਉਨ੍ਹਾਂ ਕਿਹਾ ਕਿ ਇਹ ਆਪ ਦੇਸ਼ ਦੇ ਖ਼ਿਲਾਫ਼ ਬੋਲਦੇ ਹਨ ਤੇ ਮੈਨੂੰ ਗ਼ੱਦਾਰ ਕਹਿੰਦੇ ਹਨ¢ ਮੇਰੇ ਪਰਿਵਾਰ ਨੇ ਦੇਸ਼ ਲਈ ਕੁਰਬਾਨੀ ਦਿੱਤੀ ¢
ਬਿੱਟੂ ਨੂੰ ਗ਼ੱਦਾਰ ਕਹਿਣਾ ਸਿੱਖ ਭਾਈਚਾਰੇ ਦਾ ਅਪਮਾਨ-ਭਾਜਪਾ
ਰਾਹੁਲ ਵਲੋਂ ਬਿੱਟੂ ਨੂੰ ਗ਼ੱਦਾਰ ਦੋਸਤ ਆਖੇ ਜਾਣ ਦੇ ਮੁੱਦੇ ਨੂੰ ਲੈ ਕੇ ਭਾਜਪਾ ਪੂਰੇ ਜ਼ੋਰ-ਸ਼ੋਰ ਨਾਲ ਕਾਂਗਰਸ 'ਤੇ ਹਮਲਾਵਰ ਹੋ ਗਈ ਹੈ | ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਤੇ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਸਾਂਝੇ ਰੂਪ ਵਿਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ 'ਤੇ ਸਿੱਖ ਧਰਮ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ¢ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਬਿੱਟੂ ਇਕ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ, ਜਿਸ ਨੇ ਦੇਸ਼ ਦੀ ਸੇਵਾ ਕੀਤੀ ਹੈ, ਰਾਹੁਲ ਗਾਂਧੀ ਦੀ ਗ਼ੱਦਾਰ ਵਾਲੀ ਟਿੱਪਣੀ ਸਵੀਕਾਰਨ ਯੋਗ ਨਹੀਂ ਹੈ ¢ ਉਨ੍ਹਾਂ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਗੰਭੀਰ ਮੁੱਦਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ¢ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਕਿਹਾ ਕਿ ਰਵਨੀਤ ਸਿੰਘ ਬਿੱਟੂ ਇਕ ਸਿੱਖ ਸਰਦਾਰ ਹੈ ਤੇ ਉਹ ਕਦੇ ਵੀ ਗ਼ੱਦਾਰ ਨਹੀਂ ਹੋ ਸਕਦਾ¢ ਜੇਕਰ ਕੋਈ ਗ਼ੱਦਾਰ ਹੈ, ਤਾਂ ਉਹ ਗਾਂਧੀ ਪਰਿਵਾਰ ਹੈ | ਸਿਰਸਾ ਨੇ ਕਿਹਾ ਕਿ ਰਾਹੁਲ ਦੀ ਟਿੱਪਣੀ ਸਿੱਖਾਂ ਦਾ ਅਪਮਾਨ ਹੈ | ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਇਹ ਅਫ਼ਸੋਸਨਾਕ ਹੈ ਕਿ ਜਿਸ ਵਿਅਕਤੀ ਦੇ ਦਾਦਾ ਨੇ ਇਸ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਉਸ ਨੂੰ ਦੇਸ਼ ਧਰੋਹੀ ਦੱਸਿਆ ਜਾ ਰਿਹਾ ਹੈ ¢
ਭਾਜਪਾ ਵਰਕਰਾਂ ਵਲੋਂ ਰਾਹੁਲ ਖ਼ਿਲਾਫ਼ ਰੋਸ ਮੁਜ਼ਾਹਰਾ -
ਭਾਜਪਾ ਵਰਕਰਾਂ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਦਿੱਤੇ ਬਿਆਨ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ¢ ਇਸ ਦੌਰਾਨ ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਵੀ ਕੀਤੀ ¢ ਭਾਜਪਾ ਵਰਕਰਾਂ ਨੇ ਰੋਸ ਮੁਜ਼ਾਹਰੇ ਦੌਰਾਨ ਕਿਹਾ ਕਿ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਬਿੱਟੂ ਬਾਰੇ ਇਤਰਾਜ਼ਯੋਗ ਬਿਆਨ ਦਿੱਤਾ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਟਰੰਪ ਤੇ ਸ਼ੀ ਨੇ ਈਰਾਨ ਦੇ ਮਾਮਲੇ 'ਤੇ ਕੀਤੀ ਚਰਚਾ ਅਗਲੀ ਖ਼ਬਰ ਐਸ.ਆਈ.ਆਰ. ਮਾਮਲੇ 'ਚ ਮਮਤਾ ਨੇ ਸੁਪਰੀਮ ਕੋਰਟ 'ਚ ਖੁਦ ਪੇਸ਼ ਕੀਤੀਆਂ ਦਲੀਲਾਂ
Ad Position 24