24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੇਘਾਲਿਆ ਵਿਖੇ ਗ਼ੈਰ-ਕਾਨੂੰਨੀ ਕੋਲਾ ਖਾਣ 'ਚ ਧਮਾਕਾ-18 ਮਜ਼ਦੂਰਾਂ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 06-02-2026
ਸ਼ਿਲੌਂਗ, 5 ਫਰਵਰੀ (ਏਸੰਜੀਆਂ)-ਮੇਘਾਲਿਆ ਦੇ ਪੂਰਬੀ ਜੈਂਤੀਆ ਹਿਲਜ਼ ਜ਼ਿਲ੍ਹੇ ਵਿਚ ਵੀਰਵਾਰ ਨੂੰ ਇੱਕ ਗੈਰ-ਕਾਨੂੰਨੀ ਕੋਲਾ ਖਾਣ 'ਚ ਹੋਏ ਧਮਾਕੇ ਤੋਂ ਬਾਅਦ 18 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ | ਪੁਲਿਸ ਡਾਇਰੈਕਟਰ ਜਨਰਲ ਆਈ ਨੋਂਗਰਾਂਗ ਨੇ ਕਿਹਾ ਕਿ ਬਚਾਅ ਟੀਮਾਂ ਖੋਜ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ, ਉਨ੍ਹਾਂ ਕਿਹਾ ਕਿ ਇਹ ਘਟਨਾ ਸਵੇਰੇ ਥਾਂਗਸਕੂ ਖੇਤਰ ਵਿਚ ਵਾਪਰੀ | ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ 18 ਲਾਸ਼ਾਂ ਬਰਾਮਦ ਕੀਤੀਆਂ ਹਨ | ਧਮਾਕੇ ਸਮੇਂ ਖਾਣ ਦੇ ਅੰਦਰ ਮੌਜੂਦ ਮਜ਼ਦੂਰਾਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ | ਹੋਰ ਲੋਕ ਫਸੇ ਹੋਣ ਦਾ ਖਦਸ਼ਾ ਹੈ | ਪੂਰਬੀ ਜੈਂਤੀਆ ਹਿਲਜ਼ ਦੇ ਪੁਲਿਸ ਸੁਪਰਡੈਂਟ ਵਿਕਾਸ ਕੁਮਾਰ ਨੇ ਕਿਹਾ ਕਿ ਧਮਾਕੇ ਵਿਚ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਪਹਿਲਾਂ ਸੁਤੰਗਾ ਪ੍ਰਾਇਮਰੀ ਹੈਲਥ ਸੈਂਟਰ ਲਿਜਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਸ਼ਿਲਾਂਗ ਹਸਪਤਾਲ ਭੇਜਿਆ ਗਿਆ | ਇਹ ਧਮਾਕਾ ਸਾਈਟ 'ਤੇ ਕੋਲਾ ਮਾਈਨਿੰਗ ਗਤੀਵਿਧੀਆਂ ਦੌਰਾਨ ਹੋਇਆ ਹੋਣ ਦਾ ਸ਼ੱਕ ਹੈ, ਜਿਸ ਨੂੰ ਇੱਕ ਗੈਰ-ਕਾਨੂੰਨੀ ਕਾਰਵਾਈ ਮੰਨਿਆ ਜਾ ਰਿਹਾ ਹੈ | ਐਸ.ਪੀ. ਕੁਮਾਰ ਨੇ ਕਿਹਾ ਕਿ ਖਾਣ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ | ਉਨ੍ਹਾਂ ਕਿਹਾ ਕਿ ਧਮਾਕੇ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਤੇ ਜਾਂਚ ਕੀਤੀ ਜਾਵੇਗੀ |
ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ, ਐਕਸ ਗ੍ਰੇਸ਼ੀਆ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮੇਘਾਲਿਆ ਦੇ ਪੂਰਬੀ ਜੈਂਤੀਆ ਹਿਲਸ ਜ਼ਿਲ੍ਹੇ ਵਿਚ ਕੋਲਾ ਖਾਣ ਧਮਾਕੇ 'ਤੇ ਦੁੱਖ ਪ੍ਰਗਟ ਕੀਤਾ | ਉਨ੍ਹਾਂ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮਿ੍ਤਕਾਂ ਦੇ ਪਰਿਵਾਰ ਲਈ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ | ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਇੱਕ ਪੋਸਟ ਵਿਚ ਮੋਦੀ ਦੇ ਹਵਾਲੇ ਨਾਲ ਕਿਹਾ ਕਿ ਈਸਟ ਜੈਂਤੀਆ ਹਿਲਸ, ਮੇਘਾਲਿਆ ਵਿਚ ਹੋਏ ਹਾਦਸੇ ਤੋਂ ਦੁਖੀ ਹਾਂ | ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਅਤੇ ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਰਿਹਾਈ ਨੇ ਲਿਆਂਦੀ ਅਕਾਲੀ ਸਿਆਸਤ ਵਿਚ ਹਲਚਲ <br/> ਅਗਲੀ ਖ਼ਬਰ 2025 'ਚ ਅਮਰੀਕਾ ਤੋਂ 3800 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ-ਸਰਕਾਰ <br/>
Ad Position 24