25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਵਿਰੋਧੀ ਧਿਰਾਂ ਵਲੋਂ ਵਾਕਆਊਟ

Ad Position 21
No active advertisement
ਅਜੀਤ ਡੈਸਕ 06-02-2026
ਨਵੀਂ ਦਿੱਲੀ, 5 ਫਰਵਰੀ (ਪੀ.ਟੀ.ਆਈ.)-ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਧੰਨਵਾਦ ਮਤੇ 'ਤੇ ਚਰਚਾ ਦਾ ਜਵਾਬ ਦਿੰਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਵਾਬ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ ਤੇ ਫਿਰ ਵਾਕਆਊਟ ਕਰ ਗਏ | ਜਿਵੇਂ ਹੀ ਪ੍ਰਧਾਨ ਮੰਤਰੀ ਰਾਜ ਸਭਾ ਵਿਚ ਜਵਾਬ ਦੇਣ ਲਈ ਖੜ੍ਹੇ ਹੋਏ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਚੇਅਰਮੈਨ ਨੂੰ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਨੂੰ ਬੋਲਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ | ਹਾਲਾਂਕਿ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਅਤੇ ਪ੍ਰਧਾਨ ਮੰਤਰੀ ਨੇ ਆਪਣਾ ਜਵਾਬ ਸ਼ੁਰੂ ਕਰ ਦਿੱਤਾ, ਜਿਸ ਕਾਰਨ ਵਿਰੋਧੀ ਧਿਰ ਦੇ ਬੈਂਚਾਂ ਤੋਂ ਵਿਰੋਧ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਸ਼ੁਰੂ ਹੋ ਗਈ | ਪ੍ਰਧਾਨ ਮੰਤਰੀ ਨੇ ਨਾਅਰੇਬਾਜ਼ੀ ਦੇ ਵਿਚਕਾਰ ਆਪਣਾ ਭਾਸ਼ਨ ਜਾਰੀ ਰੱਖਿਆ ਅਤੇ ਖੜਗੇ 'ਤੇ ਵੀ ਤਨਜ਼ ਕੱਸਦੇ ਹੋਏ ਕਿਹਾ ਕਿ ਆਪਣੀ ਉਮਰ ਨੂੰ ਦੇਖਦੇ ਹੋਏ ਬੈਠ ਕੇ ਨਾਅਰੇ ਲਗਾ ਸਕਦੇ ਹਨ | ਇਸ ਤੋਂ ਤੁਰੰਤ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਅਤੇ ਨਾਅਰੇ ਲਗਾਉਂਦੇ ਹੋਏ ਸੰਸਦ ਭਵਨ ਦੇ ਮਕਰ ਦੁਆਰ ਤੋਂ ਬਾਹਰ ਆ ਗਏ | ਕਾਂਗਰਸ ਨੇ ਪ੍ਰਧਾਨ ਮੰਤਰੀ ਦੇ ਭਾਸ਼ਨ ਨੂੰ 'ਚੋਣ ਰੈਲੀ ਦਾ ਭਾਸ਼ਨ' ਦੱਸਿਆ | ਕਾਂਗਰਸ ਦੇ ਜਨਰਲ ਸਕੱਤਰ ਸੰਚਾਰ ਇੰਚਾਰਜ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਭਾਸ਼ਨ ਮਾੜੀ ਸ਼ਬਦਾਵਲੀ ਅਤੇ ਹਮਲਿਆਂ, ਤੋੜ-ਮਰੋੜ ਅਤੇ ਡਰਾਮੇਬਾਜ਼ੀ, ਇਸ਼ਾਰਿਆਂ ਤੇ ਅਪਮਾਨ ਨਾਲ ਭਰਿਆ ਹੋਇਆ ਸੀ |

Ad Position 22
No active advertisement
ਪਿਛਲੀ ਖ਼ਬਰ ਮਮਤਾ ਸਰਕਾਰ ਨੇ ਬਜਟ 'ਚ ਸਾਰਿਆਂ ਨੂੰ ਕੀਤਾ ਖ਼ੁਸ਼ <br/> ਅਗਲੀ ਖ਼ਬਰ ਭਾਰਤ, ਗਲਫ ਕੋ-ਆਪਰੇਸ਼ਨ ਕੌਂਸਲ ਨੇ ਐਫ.ਟੀ.ਏ. ਗੱਲਬਾਤ ਸ਼ੁਰੂ ਕਰਨ ਲਈ ਸ਼ਰਤਾਂ 'ਤੇ ਕੀਤੇ ਦਸਤਖ਼ਤ
Ad Position 24