25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਮਤਾ ਸਰਕਾਰ ਨੇ ਬਜਟ 'ਚ ਸਾਰਿਆਂ ਨੂੰ ਕੀਤਾ ਖ਼ੁਸ਼ <br/>

Ad Position 21
No active advertisement
ਅਜੀਤ ਡੈਸਕ 06-02-2026
ਕੋਲਕਾਤਾ, 5 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤੀਜੀ ਤਿ੍ਣਮੂਲ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਆਖਰੀ ਬਜਟ (ਵੋਟ ਆਨ ਅਕਾਉਂਟ) 'ਚ ਸਾਰਿਆਂ ਨੂੰ ਖੁਸ਼ ਕਰ ਦਿੱਤਾ ਹੈ | ਰਾਜ ਦੀਆਂ 2 ਕਰੋੜ ਤੋਂ ਵੱਧ ਔਰਤਾਂ ਨੂੰ ਹਰ ਮਹੀਨੇ ਨਕਦ ਲੱਖੀ ਭੰਡਾਰ ਯੋਜਨਾ 'ਚ ਦਿੱਤੀ ਜਾਣ ਵਾਲੀ ਰਾਸ਼ੀ 'ਚ 500 ਰੁਪਏ ਦਾ ਵਾਧਾ ਕਰਕੇ 1000 ਤੋਂ 1500 ਰੁੁਪਏ ਅਤੇ 1200 (ਐਸਸੀ-ਐਸਟੀ) ਨੂੰ 1700 ਰੁਪਏ ਕਰ ਦਿੱਤਾ ਹੈ | ਸਰਕਾਰੀ ਕਰਮਚਾਰੀਆਂ ਦਾ ਡੀ.ਏ. 4 ਫੀਸਦੀ ਵਧਾਉਣ ਦਾ ਐਲਾਨ ਕੀਤਾ ਗਿਆ ਹੈ | ਇਸ ਦੇ ਨਾਲ ਹੀ ਆਸ਼ਾ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਭੱਤੇ 'ਚ ਹਰ ਮਹੀਨੇ ਇਕ ਹਜ਼ਾਰ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ | ਮਾਧਮਿਕ (ਦਸਵੀਂ) ਦੀ ਪ੍ਰੀਖਿਆ ਪਾਸ ਕਰਨ ਵਾਲੇ ਬੇਰੋਜ਼ਗਾਰ ਵਿਦਿਆਰਥੀਆਂ ਨੂੰ 21 ਸਾਲ ਤੋਂ ਲੈ ਕੇ 40 ਸਾਲ ਦੀ ਉਮਰ ਤੱਕ ਹਰ ਮਹੀਨੇ 1500 ਰੁਪਏ ਦਿੱਤੇ ਜਾਣਗੇ | 15 ਅਗਸਤ ਤੋਂ ਇਹ ਸਕੀਮ ਚਾਲੂ ਹੋਵੇਗੀ | ਮੁੱਖ ਮੰਤਰੀ ਮਮਤਾ ਬੈਨਰਜੀ ਦੇ ਆਰਥਿਕ ਸਲਾਹਕਾਰ ਸਾਬਕਾ ਵਿੱਤ ਮੰਤਰੀ ਅਮਿਤ ਮਿਤਰਾ ਨੇ ਬਜਟ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਿ੍ਣਮੂਲ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ (2010-11) ਤੋਂ ਲੈ ਕੇ ਬਜਟ 'ਚ ਪੰਜ ਗੁਣਾ ਵਾਧਾ ਹੋਇਆ ਹੈ ਅਤੇ ਇਹ 84,000 ਕਰੋੜ ਤੋਂ ਵੱਧ ਕੇ ਚਾਰ ਲੱਖ ਕਰੋੜ ਹੋ ਗਿਆ ਹੈ | ਰਾਜ ਦੇ ਟੈਕਸ ਵਸੂਲੀ 'ਚ ਵੀ 5. 4 ਫੀਸਦੀ ਵਾਧਾ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਦੇ ਸਕੂਲਾਂ 'ਚ 1 ਮਾਰਚ ਤੋਂ ਮੋਬਾਈਲ ਫੋਨਾਂ 'ਤੇ ਪਾਬੰਦੀ ਅਗਲੀ ਖ਼ਬਰ ਵਿਰੋਧੀ ਧਿਰਾਂ ਵਲੋਂ ਵਾਕਆਊਟ
Ad Position 24