25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਰਾਹੁਲ ਨੂੰ ਲੋਕ ਸਭਾ 'ਚ ਬੋਲਣ ਦੀ ਇਜਾਜ਼ਤ ਨਾ ਮਿਲਣ 'ਤੇ ਕਾਂਗਰਸ ਵਲੋਂ ਵਿਰੋਧ

Ad Position 21
No active advertisement
ਅਜੀਤ ਡੈਸਕ 06-02-2026
ਨਵੀਂ ਦਿੱਲੀ, 5 ਫਰਵਰੀ (ਪੀ.ਟੀ.ਆਈ.)-ਲੋਕ ਸਭਾ 'ਚ ਹੰਗਾਮੇ ਦੌਰਾਨ ਕਾਂਗਰਸ ਨੇ ਵੀਰਵਾਰ ਨੂੰ ਸਰਕਾਰ 'ਤੇ ਹਮਲਾ ਬੋਲਿਆ ਤੇ ਕਿਹਾ ਕਿ ਸਾਰੀਆਂ ਵਿਰੋਧੀ ਧਿਰਾਂ ਇਸ ਗੱਲ 'ਤੇ ਇਕਜੁੱਟ ਹਨ ਕਿ ਜੇਕਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸਭ ਤੋਂ ਜ਼ਰੂਰੀ ਕੰਮਕਾਜ 'ਤੇ ਬੋਲਣ ਨਹੀਂ ਦਿੱਤਾ ਗਿਆ ਤਾਂ ਸਦਨ ਦੇ ਚੱਲਣ ਦੀ ਬਹੁਤ ਘੱਟ ਸੰਭਾਵਨਾ ਹੈ | ਵਿਰੋਧੀ ਧਿਰ ਨੇ ਇਹ ਵੀ ਯਾਦ ਦਿਵਾਇਆ ਕਿ 10 ਜੂਨ 2004 ਨੂੰ ਤੱਤਕਾਲੀਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਜਪਾ ਨੇ ਰਾਸ਼ਟਰਪਤੀ ਦੇ ਭਾਸ਼ਨ 'ਤੇ ਧੰਨਵਾਦ ਪ੍ਰਸਤਾਵ 'ਤੇ ਬੋਲਣ ਤੋਂ ਰੋਕ ਦਿੱਤਾ ਸੀ | ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਜੈਰਾਮ ਰਮੇਸ਼ ਨੇ ਕਿਹਾ ਕਿ ਸੰਸਦ 'ਚ ਸਿਰਫ ਇਕ ਹੀ ਮੁੱਦਾ ਹੈ ਜੋ ਵਿਰੋਧੀ ਧਿਰ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਤੋਂ ਰੋਕਿਆ ਗਿਆ ਹੈ | ਜਦੋਂ ਉਨ੍ਹਾਂ ਸੁਰੱਖਿਆ, ਵਿਦੇਸ਼ ਤੇ ਰੱਖਿਆ ਨੀਤੀ ਦੇ ਬੁਨਿਆਦੀ ਮੁੱਦੇ ਉਠਾਉਂਦੇ ਹੋਏ ਬੋਲਣਾ ਸ਼ੁਰੂ ਕੀਤਾ ਤਾਂ ਪ੍ਰਧਾਨ ਮੰਤਰੀ ਸੁਣਨਾ ਨਹੀਂ ਚਾਹੰੁਦੇ ਸਨ, ਗ੍ਰਹਿ ਮੰਤਰੀ ਸੁਣਨਾ ਨਹੀਂ ਚਾਹੁੰਦੇ ਸਨ, ਰੱਖਿਆ ਮੰਤਰੀ ਸੁਣਨਾ ਨਹੀਂ ਚਾਹੁੰਦੇ ਸਨ | ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ ਸੰਸਦ ਦੇ ਦੋ ਆਪਸ 'ਚ ਜੁੜੇ ਥੰਮ੍ਹ ਹਨ, ਜਦੋਂ ਇਕ ਨੂੰ ਕਮਜ਼ੋਰ ਕੀਤਾ ਜਾਂਦਾ ਹੈ ਤਾਂ ਦੂਜਾ ਕਮਜ਼ੋਰ ਹੋ ਜਾਂਦਾ ਹੈ | ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੂੰ ਪਿਛਲੇ ਚਾਰ ਦਿਨਾਂ ਤੋਂ ਬੋਲਣ ਤੋਂ ਰੋਕਿਆ ਜਾ ਰਿਹਾ ਹੈ | ਕਾਂਗਰਸ ਸੰਸਦ ਮੈਂਬਰ ਅਤੇ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਸੰਗਠਨ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਸੰਸਦ ਬਹਿਸ ਅਤੇ ਚਰਚਾ ਲਈ ਹੈ | ਸੰਸਦੀ ਲੋਕਤੰਤਰ ਵਿਚ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਅਤੇ ਬਹਿਸ ਸ਼ੁਰੂ ਕਰਨ ਦਾ ਅਧਿਕਾਰ ਹੈ ਜਿਸ ਨੂੰ ਇਸ ਸਦਨ 'ਚ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ 'ਚ ਪੈਦਾ ਹੋ ਰਹੀਆਂ ਚੁਣੌਤੀਆਂ ਦੇ ਹੱਲ ਲਈ ਆਸ ਦੀ ਕਿਰਨ ਬਣਿਆ ਭਾਰਤ-ਮੋਦੀ ਅਗਲੀ ਖ਼ਬਰ ਲੋਕ ਸਭਾ 'ਚ ਪ੍ਰਧਾਨ ਮੰਤਰੀ ਦੇ ਭਾਸ਼ਨ ਬਿਨਾਂ ਰਾਸ਼ਟਰਪਤੀ ਦੇ ਭਾਸ਼ਨ 'ਤੇ ਧੰਨਵਾਦ ਦਾ ਮਤਾ ਪਾਸ
Ad Position 24