10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਦਿੱਲੀ 'ਚ ਅੱਤਵਾਦੀ ਸਾਜਿਸ਼ ਰਚਣ ਦੇ ਦੋਸ਼ 'ਚ ਬੰਗਲਾਦੇਸ਼ੀਆਂ ਸਮੇਤ 8 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-02-2026

6 ਤਾਮਿਲਨਾਡੂ ਤੋਂ ਕਾਬੂ
ਨਵੀਂ ਦਿੱਲੀ, 22 ਫਰਵਰੀ (ਪੀ. ਟੀ. ਆਈ.)-ਪਾਕਿਸਤਾਨ ਦੀ ਆਈ. ਐਸ. ਆਈ. ਅਤੇ ਬੰਗਲਾਦੇਸ਼ ਸਥਿਤ ਕੱਟੜਪੰਥੀ ਸੰਗਠਨਾਂ ਦੇ ਇਸ਼ਾਰੇ 'ਤੇ ਦਿੱਲੀ ਵਿਚ ਇੱਕ ਵੱਡੀ ਅੱਤਵਾਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਅੱਠ ਸ਼ੱਕੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਛੇ ਸ਼ੱਕੀਆਂ ਨੂੰ ਤਾਮਿਲਨਾਡੂ ਦੇ ਵੱਖ-ਵੱਖ ਹਿੱਸਿਆਂ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਦਿੱਲੀ ਲਿਆਂਦਾ ਜਾਵੇਗਾ | ਸੂਤਰਾਂ ਨੇ ਅੱਗੇ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਕੁਝ ਵਿਅਕਤੀਆਂ ਨੂੰ ਬੰਗਲਾਦੇਸ਼ੀ ਨਾਗਰਿਕ ਦੱਸਿਆ ਜਾ ਰਿਹਾ ਹੈ | ਇਸੇ ਮਾਮਲੇ ਨਾਲ ਜੁੜੀ ਫਾਲੋ-ਅਪ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਗਿਆ ਸੀ | ਕੇਂਦਰੀ ਖੁਫੀਆ ਏਜੰਸੀਆਂ ਵਲੋਂ ਸੰਕੇਤ ਦਿੱਤੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਲਾਲ ਕਿਲ੍ਹੇ ਦੇ ਨੇੜੇ ਇੱਕ ਸੰਭਾਵੀ ਧਮਾਕੇ ਬਾਰੇ ਅਲਰਟ ਜਾਰੀ ਕੀਤਾ ਸੀ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐਲ.ਈ.ਟੀ.) ਨੇ ਭਾਰਤ ਵਿਚ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਆਪਣੀ ਨਿਸ਼ਾਨਾ ਸੂਚੀ ਵਿਚ ਰੱਖਿਆ ਹੈ | ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਮੂਹ ਪਾਕਿਸਤਾਨ ਦੀ ਆਈ.ਐਸ.ਆਈ. ਅਤੇ ਕੁਝ ਬੰਗਲਾਦੇਸ਼-ਅਧਾਰਿਤ ਸੰਗਠਨਾਂ ਨਾਲ ਜੁੜੇ ਹੈਂਡਲਰਾਂ ਦੇ ਸੰਪਰਕ ਵਿਚ ਸੀ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੀ ਸਰਹੱਦੀ ਚੌਕੀ 'ਚੋਂ ਏ.ਐੱਸ.ਆਈ. ਤੇ ਹੋਮਗਾਰਡ ਜਵਾਨ ਦੀਆਂ ਲਾਸ਼ਾਂ ਮਿਲੀਆਂ ਅਗਲੀ ਖ਼ਬਰ ਭਾਰਤ ਤੇ ਅਮਰੀਕਾ ਵਲੋਂ ਅੰਤਰਿਮ ਵਪਾਰ ਸਮਝÏਤੇ 'ਤੇ ਮੁੱਖ ਵਾਰਤਾਕਾਰਾਂ ਦੀ ਮੀਟਿੰਗ ਮੁੜ ਤੈਅ-ਸੂਤਰ <br/>
Ad Position 24