10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸ਼ਤਵਾੜ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ

Ad Position 21
No active advertisement
ਅਜੀਤ ਡੈਸਕ 23-02-2026
ਜੰਮੂ, 22 ਫਰਵਰੀ (ਪੀ.ਟੀ.ਆਈ.)-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਦਰਮਿਆਨ ਮੁਕਾਬਲਾ ਹੋਇਆ¢ ਜਿਸ ਥਾਂ 'ਤੇ ਦਹਿਸ਼ਤਗਰਦ ਲੁਕੇ ਹੋਏ ਸਨ, ਸੁਰੱਖਿਆ ਬਲਾਂ ਨੇ ਉਸ ਪੂਰੇ ਟਿਕਾਣੇ ਨੂੰ ਹੀ ਧਮਾਕੇ ਨਾਲ ਉਡਾ ਦਿੱਤਾ¢ ਅੱਤਵਾਦੀਆਂ ਦੀਆਂ ਬੁਰੀ ਤਰ੍ਹਾਂ ਸੜੀਆਂ ਲਾਸ਼ਾਂ ਬ੍ਰਾਮਦ ਕੀਤੀਆਂ ਗਈਆਂ ਹਨ | ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਅਤੇ ਮੁਕਾਬਲਾ ਹਾਲੇ ਵੀ ਜਾਰੀ ਹੈ¢ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੇ ਇਸ ਇਲਾਕੇ ਵਿੱਚ ਲੁਕੇ ਹੋਣ ਦੀ ਪੱਕੀ ਸੂਚਨਾ ਮਿਲੀ ਸੀ¢ ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਭਾਰਤੀ ਜਵਾਨਾਂ ਨੇ ਮੂੰਹ-ਤੋੜ ਜਵਾਬ ਦਿੱਤਾ¢ ਇਸ ਤੋਂ ਪਹਿਲਾਂ 4 ਫਰਵਰੀ ਨੂੰ ਵੀ ਚਤਰੂ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਜੈਸ਼ ਦੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਸੀ¢ ਇਸੇ ਤਰ੍ਹਾਂ ਊਧਮਪੁਰ ਜ਼ਿਲ੍ਹੇ ਵਿੱਚ ਵੀ ਇੱਕ ਗੁਫਾ ਵਿੱਚ ਲੁਕੇ ਦੋ ਅੱਤਵਾਦੀਆਂ ਨੂੰ ਗ੍ਰਨੇਡ ਧਮਾਕੇ ਰਾਹੀਂ ਖਤਮ ਕਰ ਦਿੱਤਾ ਗਿਆ ਸੀ¢ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਅੱਤਵਾਦੀਆਂ ਦੇ ਸਫਾਏ ਲਈ ਲਗਾਤਾਰ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਭਾਰਤੀ ਮੂਲ ਦੇ ਖਿਡਾਰੀ ਆਪੋ-ਆਪਣੇ ਦੇਸ਼ਾਂ ਦਾ ਮਾਣ ਵਧਾ ਰਹੇ ਹਨ-ਮੋਦੀ ਅਗਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ 'ਚ ਹਵਾਈ ਹਮਲੇ-23 ਮੌਤਾਂ
Ad Position 24