07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅੰਤਿਮ ਅਲਟੀਮੇਟਮ ਖ਼ਤਮ, ਹੁਣ ਪਾਕਿ ਦਾ ਕੋਈ ਨਾਮੋ-ਨਿਸ਼ਾਨ ਨਹੀਂ ਬਚੇਗਾ-ਹੱਕਾਨੀ <br/>

Ad Position 21
No active advertisement
ਅਜੀਤ ਡੈਸਕ 24-02-2026
ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨੀ ਹਵਾਈ ਫੌਜ ਵਲੋਂ ਬੀਤੇ ਦਿਨ ਤੜਕੇ ਅਫ਼ਗਾਨਿਸਤਾਨ ਦੇ ਸਰਹੱਦੀ ਇਲਾਕਿਆਂ 'ਚ ਕੀਤੇ ਹਵਾਈ ਹਮਲਿਆਂ ਨਾਲ ਦੋਵਾਂ ਮੁਲਕਾਂ ਵਿਚਕਾਰ ਤਣਾਅ ਇਕ ਵਾਰ ਫਿਰ ਵਧ ਗਿਆ ਹੈ | ਤਾਲਿਬਾਨ ਸਰਕਾਰ ਨੇ ਪਾਕਿ 'ਤੇ ਜਾਣਬੁੱਝ ਕੇ ਆਮ ਨਾਗਰਿਕਾਂ, ਜਿਨ੍ਹਾਂ 'ਚ ਔਰਤਾਂ ਅਤੇ ਬੱਚੇ ਸ਼ਾਮਿਲ ਹਨ, ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ | ਇਸ ਘਟਨਾ ਤੋਂ ਬਾਅਦ ਅਫ਼ਗਾਨ ਗ੍ਰਹਿ ਮੰਤਰੀ ਸਿਰਾਜੁਦੀਨ ਹੱਕਾਨੀ ਨੇ ਪਾਕਿ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅੰਤਿਮ ਅਲਟੀਮੇਟਮ ਦੀ ਸੀਮਾ ਹੱਦ ਖ਼ਤਮ ਹੋ ਗਈ ਹੈ | ਜੇਕਰ ਸੀਨੀਅਰ ਤਾਲਿਬਾਨ ਲੀਡਰਸ਼ਿਪ ਗੰਭੀਰ ਕਾਰਵਾਈ ਦਾ ਫ਼ੈਸਲਾ ਕਰਦੀ ਹੈ ਤਾਂ ਪਾਕਿਸਤਾਨ ਦਾ ਕੋਈ ਨਾਮੋ-ਨਿਸ਼ਾਨ ਨਹੀਂ ਬਚੇਗਾ | ਹਾਲਾਂਕਿ, ਪਾਕਿ ਨੇ ਆਪਣੇ ਹਮਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਸ ਨੇ ਸਿਰਫ਼ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਕਥਿਤ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ | ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਇਨ੍ਹਾਂ ਹਮਲਿਆਂ ਨੂੰ ਅਫ਼ਗਾਨਿਸਤਾਨ ਦੀ ਪ੍ਰਭੂਸੱਤਾ ਅਤੇ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਿਹਾ ਹੈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਨੰਗਰਹਾਰ ਅਤੇ ਪਕਤਿਕਾ 'ਚ ਧਾਰਮਿਕ ਸਥਾਨਾਂ ਅਤੇ ਰਿਹਾਇਸ਼ੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਬਰਮਿੰਘਮ ਯੂਨੀਵਰਸਿਟੀ ਨੇ ਪੰਜਾਬ ਤੇ ਹਰਿਆਣਾ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ 'ਤੇ ਲਾਈ ਪਾਬੰਦੀ <br/> ਅਗਲੀ ਖ਼ਬਰ ਕੇਂਦਰ ਵਲੋਂ ਭਾਰਤ ਦੀ ਪਹਿਲੀ ਅੱਤਵਾਦ ਵਿਰੋਧੀ ਨੀਤੀ 'ਪ੍ਰਹਾਰ' ਜਾਰੀ <br/>
Ad Position 24