ਤਾਲਿਬਾਨ ਸਿਰਫ਼ ਪਾਕਿਸਤਾਨੀ ਫ਼ੌਜ ਨੂੰ ਬਣਾਵੇਗਾ ਨਿਸ਼ਾਨਾ
ਅਜੀਤ ਡੈਸਕ
24-02-2026
ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਚਿਤਾਵਨੀ ਦਿੱਤੀ ਹੈ ਕਿ ਤਾਲਿਬਾਨ ਫ਼ੌਜਾਂ ਦੋਵਾਂ ਧਿਰਾਂ ਵਿਚਕਾਰ ਚੱਲ ਰਹੇ ਤਣਾਅ ਦੇ ਜਵਾਬ 'ਚ ਸਿਰਫ਼ 'ਅਪਰਾਧੀ' ਪਾਕਿਸਤਾਨੀ ਫ਼ੌਜੀਆਂ ਨੂੰ ਨਿਸ਼ਾਨਾ ਬਣਾਉਣਗੀਆਂ | ਕਾਬੁਲ 'ਚ ਇਕ ਨਿਊਜ਼ ਚੈਨਲ ਨਾਲ ਇੰਟਰਵਿਊ 'ਚ ਮੁਜਾਹਿਦ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਦੇ ਉਲਟ ਤਾਲਿਬਾਨ ਦਾ ਆਮ ਪਾਕਿ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਇਸ ਦੀ ਬਜਾਇ ਪਾਕਿ ਦੇ ਫ਼ੌਜੀ ਬਲਾਂ 'ਤੇ ਧਿਆਨ ਕੇਂਦਰਿਤ ਕਰਨਗੇ |