ਸ੍ਰੀਨਗਰ, 24 ਫਰਵਰੀ (ਪੀ. ਟੀ. ਆਈ.)-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਇੱਕ ਸੀ. ਆਰ. ਪੀ.ਐਫ. ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸੀ. ਆਰ. ਪੀ. ਐਫ. ਦੀ 96ਵੀਂ ਬਟਾਲੀਅਨ ਦੇ ਕਾਂਸਟੇਬਲ ਅਜੀਤ ਸਿੰਘ ਵਜੋਂ ਹੋਈ ਹੈ | ਉਹ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਬਿਜਬੇਹਾੜਾ ਵਿਚ ਐਸ.ਆਈ.ਸੀ.ਓ.ਪੀ. ਖੇਤਰ ਵਿਚ ਸੀ.ਆਰ.ਪੀ.ਐਫ. ਡਰਾਈਵਰ ਵਜੋਂ ਤਾਇਨਾਤ ਸੀ |