13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਰਕਾਰ ਨੇ 25 ਲੱਖ ਟਨ ਕਣਕ ਦੇ ਨਿਰਯਾਤ ਨੂੰ ਦਿੱਤੀ ਮਨਜ਼ੂਰੀ

Ad Position 21
No active advertisement
ਅਜੀਤ ਡੈਸਕ 25-02-2026
ਨਵੀਂ ਦਿੱਲੀ, 24 ਫਰਵਰੀ (ਪੀ.ਟੀ.ਆਈ.)-ਵਣਜ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਸਰਕਾਰ ਨੇ 25 ਲੱਖ ਟਨ ਕਣਕ ਦੇ ਨਿਰਯਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਹ ਫੈਸਲਾ ਇਸ ਮਹੀਨੇ ਦੇ ਸ਼ੁਰੂ ਵਿਚ ਲਿਆ ਗਿਆ ਸੀ, ਪਰ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਨੇ ਮੰਗਲਵਾਰ ਨੂੰ ਇਸ ਸੰਬੰਧੀ ਸੂਚਿਤ ਕੀਤਾ | ਇਹ ਫੈਸਲਾ ਕੇਂਦਰ ਦੁਆਰਾ ਜਨਵਰੀ ਵਿਚ ਲਿਆ ਗਿਆ ਸੀ | ਇਸ ਵਿਚ ਕਿਹਾ ਗਿਆ ਹੈ ਕਿ ਇਸ ਉਦੇਸ਼ ਲਈ ਬਾਕੀ ਰੂਪ-ਰੇਖਾਵਾਂ ਬਾਰੇ ਵੱਖਰੇ ਤੌਰ 'ਤੇ ਦੱਸਿਆ ਜਾਵੇਗਾ | ਕਣਕ ਦੇ ਆਟੇ ਅਤੇ ਸੰਬੰਧਿਤ ਉਤਪਾਦਾਂ ਦੇ ਨਿਰਯਾਤ 'ਤੇ ਪਾਬੰਦੀ ਜਾਰੀ ਰਹੇਗੀ | ਖੁਰਾਕ ਮੰਤਰਾਲੇ ਨੇ ਕਿਹਾ ਹੈ ਕਿ ਮੌਜੂਦਾ ਉਪਲਬਧਤਾ ਤੇ ਕੀਮਤ ਦੇ ਵਿਆਪਕ ਮੁਲਾਂਕਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ, ਜਿਸ ਨਾਲ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ | ਇਸ ਵਿਚ ਅੱਗੇ ਕਿਹਾ ਗਿਆ ਹੈ ਕਿ 2025-26 ਦੌਰਾਨ ਨਿੱਜੀ ਸੰਸਥਾਵਾਂ ਕੋਲ ਕਣਕ ਦੇ ਸਟਾਕ ਦੀ ਉਪਲਬਧਤਾ ਲਗਭਗ 75 ਲੱਖ ਟਨ ਹੈ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਲਗਭਗ 32 ਲੱਖ ਟਨ ਵੱਧ ਹੈ, ਜੋ ਦੇਸ਼ ਵਿਚ ਇੱਕ ਆਰਾਮਦਾਇਕ ਸਪਲਾਈ ਸਥਿਤੀ ਨੂੰ ਦਰਸਾਉਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਇਮਰਾਨ ਖ਼ਾਨ ਨੂੰ ਅੱਧੀ ਰਾਤ ਹਸਪਤਾਲ ਲਿਆਂਦਾ ਅਗਲੀ ਖ਼ਬਰ ਅਨੰਤਨਾਗ ਵਿਚ ਸੀ.ਆਰ.ਪੀ.ਐਫ. ਦੇ ਜਵਾਨ ਵਲੋਂ ਖ਼ੁਦਕੁਸ਼ੀ
Ad Position 24