20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਟਰੰਪ ਵਲੋਂ ਸ਼ਾਹਬਾਜ਼ ਸ਼ਰੀਫ਼ ਦਾ ਹਵਾਲਾ ਦੇ ਕੇ 'ਆਪ੍ਰੇਸ਼ਨ ਸੰਧੂਰ' ਬਾਰੇ ਮਹੱਤਵਪੂਰਨ ਦਾਅਵਾ

Ad Position 21
No active advertisement
ਅਜੀਤ ਡੈਸਕ 26-02-2026

ਕਿਹਾ, ਜੇ ਦਖ਼ਲ ਨਾ ਦਿੱਤਾ ਹੁੰਦਾ ਤਾਂ ਮਾਰੇ ਜਾਂਦੇ 3.5 ਕਰੋੜ ਲੋਕ
ਅੰਮਿ੍ਤਸਰ, 25 ਫਰਵਰੀ (ਸੁਰਿੰਦਰ ਕੋਛੜ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਫ਼ੌਜੀ ਤਣਾਅ ਅਤੇ 'ਆਪ੍ਰੇਸ਼ਨ ਸੰਧੂਰ' ਬਾਰੇ ਇਕ ਮਹੱਤਵਪੂਰਨ ਦਾਅਵਾ ਕੀਤਾ ਹੈ | ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਸਟੇਟ ਆਫ਼ ਦਿ ਯੂਨੀਅਨ ਭਾਸ਼ਨ 'ਚ ਟਰੰਪ ਨੇ ਕਿਹਾ ਕਿ ਜੇਕਰ 'ਆਪ੍ਰੇਸ਼ਨ ਸੰਧੂਰ' ਦੌਰਾਨ ਉਹ ਦਖ਼ਲ ਨਾ ਦਿੰਦੇ ਤਾਂ 3.5 ਕਰੋੜ ਲੋਕ ਮਾਰੇ ਜਾ ਸਕਦੇ ਸਨ | ਉਨ੍ਹਾਂ ਕਿਹਾ ਕਿ ਇਹ ਗੱਲ ਉਨ੍ਹਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੱਸੀ | 100 ਮਿੰਟ ਤੋਂ ਵੱਧ ਚੱਲੇ ਭਾਸ਼ਨ 'ਚ ਟਰੰਪ ਨੇ ਦੁਹਰਾਇਆ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ 'ਚ ਅੱਠ ਜੰਗਾਂ ਰੋਕੀਆਂ | ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ ਇੰਨੀ ਗੰਭੀਰ ਹੋ ਗਈ ਸੀ ਕਿ ਪ੍ਰਮਾਣੂ ਯੁੱਧ ਦਾ ਖ਼ਤਰਾ ਸੀ | ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਦੀ ਵਿਚੋਲਗੀ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋਏ | ਹਾਲਾਂਕਿ ਭਾਰਤ ਨੇ ਲਗਾਤਾਰ ਉਨ੍ਹਾਂ ਦੇ ਦਾਅਵੇ ਨੂੰ ਰੱਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਨੂੰ ਕਿਸੇ ਵੀ ਹਾਲ 'ਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ-ਮੋਦੀ ਅਗਲੀ ਖ਼ਬਰ ਪੰਜਾਬ ਪੁਲਿਸ ਨੂੰ ਸਥਾਈ ਡੀ.ਜੀ.ਪੀ. ਮਿਲਣ ਦੇ ਆਸਾਰ ਵਧੇ
Ad Position 24