20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਸ਼ਰਟ ਰਹਿਤ' ਵਿਰੋਧ ਪ੍ਰਦਰਸ਼ਨ ਸ਼ਿਮਲਾ 'ਚ 3 ਹੋਰ ਕਾਂਗਰਸੀ ਵਰਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-02-2026
ਨਵੀਂ ਦਿੱਲੀ, 25 ਫਰਵਰੀ (ਪੀ.ਟੀ.ਆਈ.)-ਇਥੇ ਏ.ਆਈ. ਇਮਪੈਕਟ ਸੰਮੇਲਨ 'ਚ ਸ਼ਰਟ ਰਹਿਤ ਵਿਰੋਧ ਪ੍ਰਦਰਸ਼ਨ ਦੇ ਸੰਬੰਧ 'ਚ ਤਿੰਨ ਹੋਰ ਕਾਂਗਰਸੀ ਵਰਕਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਸ ਨਾਲ ਇਸ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ 11 ਹੋ ਗਈ ਹੈ | ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਸÏਰਭ, ਸਿਧਾਰਥ ਅਤੇ ਅਰਬਾਜ਼ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਸਬ-ਡਿਵੀਜ਼ਨ ਦੇ ਇਕ ਹੋਟਲ ਤੋਂ ਗਿ੍ਫ਼ਤਾਰ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਨੇ ਟਰਾਂਜ਼ਿਟ ਰਿਮਾਂਡ ਦਿੱਤਾ ਤਾਂ ਜੋ ਪੁਲਿਸ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਦਿੱਲੀ ਲਿਆ ਸਕੇ | ਹਾਲਾਂਕਿ, ਗਿ੍ਫ਼ਤਾਰੀਆਂ ਨੇ ਨਾਟਕੀ ਮੋੜ ਲਿਆ ਜਦੋਂ ਹਿਮਾਚਲ ਪੁਲਿਸ ਨੇ ਦਿੱਲੀ ਪੁਲਿਸ ਦੀ ਟੀਮ ਨੂੰ ਰੋਕਿਆ ਜਦੋਂ ਉਹ ਮੁਲਜ਼ਮਾਂ ਨੂੰ ਰਾਸ਼ਟਰੀ ਰਾਜਧਾਨੀ ਲਿਜਾ ਰਹੀ ਸੀ | ਹਿਮਾਚਲ ਪ੍ਰਦੇਸ਼ ਪੁਲਿਸ ਦੇ ਸੂਤਰਾਂ ਅਨੁਸਾਰ, ਦਿੱਲੀ ਤੋਂ ਆਈ ਟੀਮ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤੇ ਬਿਨਾਂ ਸ਼ਿਮਲਾ 'ਚ ਕਾਰਵਾਈ ਕੀਤੀ ਸੀ |

Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਭਾਈਚਾਰੇ ਨੂੰ ਬਦਨਾਮ ਕਰਨਾ ਸੰਵਿਧਾਨਕ ਤੌਰ 'ਤੇ ਗ਼ਲਤ-ਸੁਪਰੀਮ ਕੋਰਟ ਅਗਲੀ ਖ਼ਬਰ ਪੁਲਿਸ ਕਰਮੀਆਂ ਦੀ ਹੱਤਿਆ ਕਰਨ ਵਾਲਿਆਂ 'ਚੋਂ ਇਕ ਮੁਕਾਬਲੇ ਦੌਰਾਨ ਹਲਾਕ-ਦੂਜਾ ਗਿ੍ਫ਼ਤਾਰ, ਤੀਜਾ ਫ਼ਰਾਰ
Ad Position 24