27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਾਜਪਾ ਦੀ ਮੋਗਾ 'ਚ 'ਬਦਲਾਅ ਰੈਲੀ' 14 ਨੂੰ

Ad Position 21
No active advertisement
ਅਜੀਤ ਡੈਸਕ 27-02-2026

ਅਮਿਤ ਸ਼ਾਹ ਕਰਨਗੇ ਸੰਬੋਧਨ
ਚੰਡੀਗੜ੍ਹ, 26 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਭਾਰਤੀ ਜਨਤਾ ਪਾਰਟੀ ਪੰਜਾਬ 14 ਮਾਰਚ ਨੂੰ ਮੋਗਾ ਦੀ ਧਰਤੀ ਤੋਂ ਸਿਆਸੀ ਸਰਗਰਮੀਆਂ ਨੂੰ ਨਵਾਂ ਰੁਖ਼ ਦੇਣ ਜਾ ਰਹੀ ਹੈ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ 'ਚ ਹੋਣ ਵਾਲੀ 'ਬਦਲਾਅ ਰੈਲੀ' ਨੂੰ ਪਾਰਟੀ ਵਲੋਂ ਅਹਿਮ ਮੰਨਿਆ ਜਾ ਰਿਹਾ ਹੈ | ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਰੈਲੀ ਸਿਰਫ਼ ਇਕ ਇਕੱਠ ਨਹੀਂ, ਸਗੋਂ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ 'ਤੇ ਭਾਜਪਾ ਦਾ ਸਪੱਸ਼ਟ ਸੰਦੇਸ਼ ਹੋਵੇਗੀ | ਸ਼ਰਮਾ ਨੇ ਕਿਹਾ ਸੂਬੇ ਦਾ ਹਰ ਪੱਖੋਂ ਪੀੜਤ ਪੰਜਾਬ ਵਰਗ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਕੇ ਬਦਲਾਅ ਦੇ ਰੂਪ ਵਿਚ ਭਾਜਪਾ ਨੂੰ ਇਕੋ-ਇਕ ਭਰੋਸੇਯੋਗ ਵਿਕਲਪ ਮੰਨ ਚੁੱਕਾ ਹੈ | ਉਨ੍ਹਾਂ ਕਿਹਾ ਕਿ 16 ਮਾਰਚ 2026 ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲ ਪੂਰੇ ਹੋ ਜਾਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਚਾਰ ਸਾਲਾਂ 'ਚ ਚੋਣ ਗਾਰੰਟੀਆਂ ਅਤੇ ਵਾਅਦੇ ਪੂਰੇ ਕਰਨਾ ਤਾਂ ਦੂਰ, ਸਰਕਾਰ ਪੰਜਾਬ ਵਿਚ ਕਾਨੂੰਨ ਦਾ ਰਾਜ ਵੀ ਯਕੀਨੀ ਨਹੀਂ ਬਣਾ ਸਕੀ ਅਤੇ ਹਰ ਵਾਅਦੇ ਤੋਂ ਯੂ-ਟਰਨ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਬੇਹਾਲ ਹੈ ਅਤੇ ਨਸ਼ਾ ਤੇ ਮਾਈਨਿੰਗ ਮਾਫ਼ੀਆ ਨਾਲ ਮਿਲੀਭੁਗਤ ਕਰਕੇ ਭਿ੍ਸ਼ਟਾਚਾਰ ਬੇਕਾਬੂ ਹੈ | ਸਿਹਤ ਅਤੇ ਸਿੱਖਿਆ ਪ੍ਰਣਾਲੀ ਡਗਮਗਾ ਰਹੀ ਹੈ, ਕਰਮਚਾਰੀਆਂ ਨੂੰ ਤਨਖ਼ਾਹ ਅਤੇ ਪੈਨਸ਼ਨ ਸਮੇਂ 'ਤੇ ਨਹੀਂ ਮਿਲ ਰਹੀ | ਮੁਫ਼ਤ ਯੋਜਨਾਵਾਂ ਦੇ ਬਕਾਏ ਨਾ ਮਿਲਣ ਕਾਰਨ ਬਿਜਲੀ ਬੋਰਡ ਅਤੇ ਪੰਜਾਬ ਰੋਡਵੇਜ਼ ਭਾਰੀ ਘਾਟੇ ਵਿਚ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਅਤੇ 'ਆਪ' ਦੇ ਹੀ ਨੇਤਾ ਮਾਫ਼ੀਆ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾ ਰਹੇ ਹਨ | ਸਰਕਾਰ ਵਲੋਂ ਹਰ ਫ਼ਸਲ 'ਤੇ ਐਮ.ਐਸ.ਪੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ | ਕੇਂਦਰ ਵਲੋਂ ਕਣਕ ਅਤੇ ਝੋਨੇ ਲਈ ਭੇਜੀ ਜਾ ਰਹੀ ਐਮ.ਐਸ.ਪੀ. ਦੇ ਲਾਭ ਵੀ ਕਿਸਾਨਾਂ ਤੱਕ ਢੰਗ ਨਾਲ ਨਹੀਂ ਪਹੁੰਚ ਰਹੇ | ਵਪਾਰੀ ਟੈਕਸ ਉਗਰਾਹੀ ਦੇ ਦਬਾਅ ਹੇਠ ਪੀੜਤ ਹਨ ਅਤੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਵੀ ਖ਼ਰਾਬ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਗਾ ਰੈਲੀ ਦੌਰਾਨ ਭਾਜਪਾ ਆਪਣੀ ਭਵਿੱਖੀ ਰਣਨੀਤੀ ਅਤੇ ਵਿਕਾਸ ਏਜੰਡਾ ਲੋਕਾਂ ਸਾਹਮਣੇ ਰੱਖੇਗੀ | ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ | 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਛੁਟਕਾਰਾ ਪਾ ਕੇ ਸੂਬੇ ਵਿਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣਗੇ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਵਧਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬ ਸਰਕਾਰ ਵਚਨਬੱਧ-ਸੰਧਵਾਂ ਅਗਲੀ ਖ਼ਬਰ ਹੋਲਾ ਮਹੱਲਾ ਲੰਗਰ ਪਿੰਡ ਤੂਰਾਂ ਵਿਖੇ 2 ਨੂੰ ਹੋਵੇਗਾ ਆਰੰਭ
Ad Position 24