27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਨ. ਸੀ.ਈ. ਆਰ.ਟੀ. ਵਿਵਾਦ: ਨਿਆਂਪਾਲਿਕਾ ਦੇ ਅਕਸ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸੁਪਰੀਮ ਕੋਰਟ <br/>

Ad Position 21
No active advertisement
ਅਜੀਤ ਡੈਸਕ 27-02-2026

• ਵਿਵਾਦਿਤ ਕਿਤਾਬ ਨੂੰ ਬਾਜ਼ਾਰ ਤੋਂ ਵਾਪਸ ਲੈਣ ਦਾ ਹੁਕਮ • ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਫ਼ਸੋਸ ਪ੍ਰਗਟਾਇਆ
ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਐਨ. ਸੀ. ਈ. ਆਰ. ਟੀ. ਦੀ 8ਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪਾਠ-ਪੁਸਤਕ ਵਿਚ 'ਨਿਆਂਪਾਲਿਕਾ ਵਿਚ ਭਿ੍ਸ਼ਟਾਚਾਰ' ਨਾਲ ਸੰਬੰਧਿਤ ਇਤਰਾਜ਼ਯੋਗ ਸਮੱਗਰੀ 'ਤੇ ਸਖ਼ਤ ਰੁਖ਼ ਅਪਣਾਇਆ ਹੈ ¢ ਅੱਜ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਇਸ ਨੂੰ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਸਾਜਿਸ਼ ਕਰਾਰ ਦਿੱਤਾ ਅਤੇ ਕਿਤਾਬ ਨੂੰ ਬਾਜ਼ਾਰ ਤੋਂ ਵਾਪਸ ਲੈਣ ਦਾ ਹੁਕਮ ਦਿੱਤਾ | ਇਸ ਮਾਮਲੇ ਸੰਬੰਧੀ ਅਗਲੀ ਸੁਣਵਾਈ 11 ਮਾਰਚ ਨੂੰ ਹੋਵੇਗੀ ¢ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਤਰਾਜ਼ਯੋਗ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਕੌਣ ਜ਼ਿੰਮੇਵਾਰ ਹੈ, ਇਸ ਬਾਰੇ ਪੂਰੀ ਜਾਂਚ ਕੀਤੀ ਜਾਵੇਗੀ | ਸਾਲਿਸਟਰ ਜਨਰਲ ਨੇ ਭਰੋਸਾ ਦਿੱਤਾ ਕਿ ਵਿਵਾਦਪੂਰਨ ਅਧਿਆਇ ਨੂੰ ਹਟਾ ਦਿੱਤਾ ਜਾਵੇਗਾ ਅਤੇ ਇੱਕ ਸੋਧਿਆ ਹੋਇਆ ਐਡੀਸ਼ਨ ਦੁਬਾਰਾ ਪ੍ਰਕਾਸ਼ਿਤ ਕੀਤਾ ਜਾਵੇਗਾ | ਅਦਾਲਤ ਨੇ ਦੁਹਰਾਇਆ ਕਿ ਨਿਆਂਪਾਲਿਕਾ ਦੇ ਅਕਸ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਚੈਪਟਰ ਤਿਆਰ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ¢ ਉਹ ਕਦੇ ਵੀ ਯੂ.ਜੀ.ਸੀ. ਜਾਂ ਕਿਸੇ ਵੀ ਮੰਤਰਾਲੇ ਨਾਲ ਕੰਮ ਨਹੀਂ ਕਰ ਸਕਣਗੇ | ਇਸ 'ਤੇ ਚੀਫ਼ ਜਸਟਿਸ ਨੇ ਕਿਹਾ ਕਿ ਇਹ ਤਾਂ ਬਹੁਤ ਸੌਖਾ ਹੋਵੇਗਾ ਅਤੇ ਉਹ ਬਚ ਨਿਕਲਣਗੇ¢ ਐੱਸ. ਜੀ. ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਸਰਕੂਲੇਸ਼ਨ ਵਿਚ ਆਈਆਂ 32 ਕਾਪੀਆਂ ਵਾਪਸ ਲੈ ਲਈਆਂ ਗਈਆਂ ਹਨ ਅਤੇ ਪੂਰੀ ਕਿਤਾਬ ਦੀ ਸਮੀਖਿਆ ਕੀਤੀ ਜਾਵੇਗੀ | ਚੀਫ਼ ਜਸਟਿਸ ਨੇ ਟਿੱਪਣੀ ਕੀਤੀ ਕਿ ਸਿਰਫ਼ ਦੋ ਲੋਕਾਂ ਵਿਰੁੱਧ ਕਾਰਵਾਈ ਕਰਨਾ ਕਾਫ਼ੀ ਨਹੀਂ ਹੈ | ਇਹ ਪੂਰੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਚਾਲ ਹੈ¢ ਸਿੱਖਿਆ ਸਕੱਤਰ ਅਤੇ ਐਨ. ਸੀ. ਈ. ਆਰ. ਟੀ. ਨੂੰ ਨੋਟਿਸ ਜਾਰੀ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸੁਣਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਦਾਲਤ ਸੰਤੁਸ਼ਟ ਨਹੀਂ ਹੋ ਜਾਂਦੀ ¢ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਤਾਬ ਦੀਆਂ ਸਾਰੀਆਂ ਕਾਪੀਆਂ ਜ਼ਬਤ ਕਰਨ ਅਤੇ ਇਸ ਦੇ ਡਿਜੀਟਲ ਪਿ੍ੰਟ ਹਟਾਉਣ ਦੇ ਹੁਕਮ ਦਿੱਤੇ ਹਨ ¢ ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਹੁਕਮ ਦੀ ਪਾਲਣਾ ਕਰਨ ਵਿਚ ਕੋਈ ਢਿੱਲ ਵਰਤੀ ਗਈ ਤਾਂ ਗੰਭੀਰ ਕਾਰਵਾਈ ਕੀਤੀ ਜਾਵੇਗੀ¢ ਸੁਣਵਾਈ ਦੌਰਾਨ ਐਨ.ਸੀ.ਈ.ਆਰ.ਟੀ. ਨੇ ਕਿਹਾ ਕਿ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਤਿਆਰ ਹਨ ਅਤੇ ਵਿਵਾਦਪੂਰਨ ਅੰਸ਼ਾਂ ਨੂੰ ਕਿਤਾਬ 'ਚੋਂ ਹਟਾ ਦਿੱਤਾ ਜਾਵੇਗਾ¢ ਚੀਫ਼ ਜਸਟਿਸ ਨੇ ਜਵਾਬ ਦਿੱਤਾ ਕਿ ਸਿਰਫ਼ ਮੁਆਫ਼ੀ ਮੰਗਣਾ ਅਤੇ ਕਿਤਾਬ 'ਚੋਂ ਇਤਰਾਜ਼ਯੋਗ ਅੰਸ਼ਾਂ ਨੂੰ ਹਟਾਉਣਾ ਕਾਫ਼ੀ ਨਹੀਂ ਹੈ¢ ਐਨ. ਸੀ. ਈ. ਆਰ. ਟੀ. ਡਾਇਰੈਕਟਰ ਨੂੰ ਇਸ ਦੇ ਕਾਰਨ ਦੱਸਣੇ ਪੈਣਗੇ ¢ ਅਦਾਲਤ ਨੇ ਸਵਾਲ ਕੀਤਾ ਕਿ ਇਸ ਮਾਮਲੇ ਨੂੰ 'ਤੌਹੀਨ' ਕਿਉਂ ਨਹੀਂ ਮੰਨਿਆ ਜਾਵੇ? ਸੁਪਰੀਮ ਕੋਰਟ ਨੇ ਕਿਹਾ ਕਿ ਬੁੱਧਵਾਰ ਨੂੰ ਐਨ.ਸੀ.ਈ.ਆਰ.ਟੀ ਵਲੋਂ ਦਿੱਤੇ ਗਏ ਜਵਾਬ ਵਿਚ ਮੁਆਫ਼ੀ ਦਾ ਇੱਕ ਵੀ ਸ਼ਬਦ ਨਹੀਂ ਸੀ ਅਤੇ ਇਸ ਦੀ ਬਜਾਏ ਉਹ ਇਸ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ¢
ਵਿਵਾਦ ਬਾਰੇ ਕੇਂਦਰੀ ਮੰਤਰੀ ਨੇ ਜਤਾਇਆ ਅਫ਼ਸੋਸ

ਇਸ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਪ੍ਰਤੀਕਿਰਿਆ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਅਸੀਂ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਨਿਆਂਪਾਲਿਕਾ ਨੇ ਜੋ ਵੀ ਕਿਹਾ ਹੈ, ਉਸ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ¢ ਇਸ ਵਿਵਾਦ 'ਤੇ ਦੁੱਖ ਪ੍ਰਗਟ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਇਹ ਮਾਮਲਾ ਮੇਰੇ ਧਿਆਨ ਵਿਚ ਆਇਆ, ਮੈਂ ਤੁਰੰਤ ਐਨ. ਸੀ. ਈ. ਆਰ. ਟੀ ਨੂੰ ਸੰਬੰਧਿਤ ਕਿਤਾਬਾਂ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਹੋਰ ਪ੍ਰਸਾਰਿਤ ਨਾ ਕੀਤਾ ਜਾ ਸਕੇ¢ ਉਨ੍ਹਾਂ ਕਿਹਾ ਕਿ ਸੰਬੰਧਿਤ ਕਿਤਾਬਾਂ ਨੂੰ ਵਾਪਸ ਲੈਣ ਲਈ ਜ਼ਰੂਰੀ ਕਦਮ ਚੁੱਕੇ ਗਏ ਹਨ¢

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਅੱਜ ਤੋਂ <br/> ਅਗਲੀ ਖ਼ਬਰ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 6 ਨੂੰ ਸੱਦਿਆ
Ad Position 24