28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

'ਆਪ' ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ-ਸੰਜੀਵ ਅਰੋੜਾ <br/>

Ad Position 21
No active advertisement
ਅਜੀਤ ਡੈਸਕ 27-02-2026

ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ
ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 26 ਫਰਵਰੀ (ਮਨਪ੍ਰੀਤ ਸਿੰਘ, ਰਾਜ਼ੇਸ਼ ਸ਼ਰਮਾ)-ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਦਯੋਗ ਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੰਡਸਟਰੀਅਲ ਪਾਰਕ ਵਜ਼ੀਰਾਬਾਦ ਨਜ਼ਦੀਕ ਮੰਡੀ ਗੋਬਿੰਦਗੜ੍ਹ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਟਿਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਨਵੈਸਟ ਪੰਜਾਬ ਪਹਿਲ ਰਾਹੀਂ ਰਾਜ ਵਿਚ ਵੱਡੇ ਪੱਧਰ 'ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ | ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ 'ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿਚ ਨਿਵੇਸ਼ ਲਈ ਪਸੰਦੀਦਾ ਸਥਾਨ ਬਣ ਰਿਹਾ ਹੈ ਤੇ ਰਾਜ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਸ਼ਾਂਤਮਈ ਉਦਯੋਗਿਕ ਮਾਹੌਲ ਰਾਹੀਂ ਕਾਰੋਬਾਰ-ਅਨੁਕੂਲ ਵਾਤਾਵਰਨ ਯਕੀਨੀ ਬਣਾਉਣ ਅਤੇ ਹਰ ਸੰਭਵ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | 15 ਏਕੜ ਵਿਚ ਫੈਲਿਆ ਇਹ ਪਲਾਂਟ ਸਾਲਾਨਾ 4.5 ਲੱਖ ਮੀਟਿ੍ਕ ਟਨ ਉਤਪਾਦਨ ਸਮਰੱਥਾ ਰੱਖਦਾ ਹੈ ਅਤੇ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ ਪਲਾਂਟ ਹੈ | ਬਠਿੰਡਾ ਤੋਂ ਬਾਅਦ ਪੰਜਾਬ ਵਿਚ ਕਾਰਗਿਲ ਦੀ ਇਹ ਦੂਜੀ ਵੱਡੀ ਇਕਾਈ ਹੈ | ਕਾਰਗਿਲ ਦੇ ਪ੍ਰਬੰਧਕਾਂ ਨੇ ਪਲਾਂਟ ਦੀ ਸਥਾਪਨਾ ਵਿਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਅਟੁੱਟ ਯਤਨਾਂ ਦੀ ਸਰਾਹਨਾ ਕੀਤੀ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪਲਾਂਟ ਡੇਅਰੀ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ ਕਿਉਂਕਿ ਉੱਚ-ਗੁਣਵੱਤਾ ਵਾਲਾ ਪਸ਼ੂ ਚਾਰਾ ਸਥਾਨਕ ਤੌਰ 'ਤੇ ਉਪਲਬਧ ਹੋਵੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ | ਉਨ੍ਹਾਂ ਦੱਸਿਆ ਕਿ 13 ਤੋਂ 15 ਮਾਰਚ ਤੱਕ ਮੋਹਾਲੀ ਵਿਚ ਕਰਵਾਇਆ ਜਾਣ ਵਾਲਾ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026' ਦੇਸ਼ ਅਤੇ ਵਿਦੇਸ਼ ਦੇ ਨਿਵੇਸ਼ਕਾਂ ਦੀ ਵੱਡੀ ਭਾਗੀਦਾਰੀ ਨੂੰ ਆਕਰਸ਼ਿਤ ਕਰੇਗਾ | ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਕਾਰਗਿਲ ਪਲਾਂਟ ਦੀ ਸਥਾਪਨਾ ਨਾਲ ਇਲਾਕੇ ਦੇ ਕਰੀਬ 1,000 ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਮਿਸ ਪੂਜਾ ਸਿਆਲ ਗਰੇਵਾਲ, ਡੇਵਿਡ ਵੈਬਸਟਰ ਐਗਜ਼ਿਕਿਊਟਿਵ ਵਾਈਸ ਪ੍ਰੈਜ਼ੀਡੈਂਟ ਅਤੇ ਚੀਫ਼ ਰਿਸਕ ਅਫ਼ਸਰ, ਰਿਸ਼ੀ ਵਰਮਾ ਐਗਜਿਕਿਊਟਿਵ ਵਾਈਸ ਪ੍ਰੈਜ਼ੀਡੈਂਟ, ਚੀਫ਼ ਲੀਗਲ ਤੇ ਕੰਪਲਾਇੰਸ ਅਫ਼ਸਰ ਅਤੇ ਕਾਰਪੋਰੇਟ ਸੈਕਟਰੀ, ਚੇਅਰ ਏਸ਼ੀਆ ਪੈਸੀਫਿਕ ਖੇਤਰ, ਐਡਰੀਆਨੋ ਮਾਰਕੋਨ ਪ੍ਰੈਜ਼ੀਡੈਂਟ, ਕਾਰਗਿਲ ਐਨੀਮਲ ਨਿਊਟ੍ਰੀਸ਼ਨ ਐਂਡ ਹੈਲਥ ਅਤੇ ਰਵਿੰਦਰ ਬਲੈਨ ਸੀਨੀਅਰ ਮੈਨੇਜਿੰਗ ਡਾਇਰੈਕਟਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ ਵਲੋਂ ਪਾਕਿ 'ਤੇ ਜਵਾਬੀ ਹਮਲਾ <br/> ਅਗਲੀ ਖ਼ਬਰ 328 ਪਾਵਨ ਸਰੂਪਾਂ ਦਾ ਮਾਮਲਾ<br> ਡੀ.ਆਈ.ਜੀ. ਨਾਨਕ ਸਿੰਘ ਦੀ ਅਗਵਾਈ ਹੇਠ ਨਵੀਂ ਸਿੱਟ ਕੱਲ੍ਹ ਕਰੇਗੀ ਮੀਟਿੰਗ
Ad Position 24