14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪ੍ਰਧਾਨ ਮੰਤਰੀ ਵਲੋਂ ਓਮਾਨ ਦੇ ਸੁਲਤਾਨ ਤੇ ਕੁਵੈਤ ਦੇ ਸ਼ਹਿਜ਼ਾਦੇ ਸਮੇਤ ਕਈ ਦੇਸ਼ਾਂ ਨਾਲ ਗੱਲਬਾਤ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਨਵੀਂ ਦਿੱਲੀ, 3 ਮਾਰਚ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਤੇ ਕੁਵੈਤ ਦੇ ਕ੍ਰਾਊਨ ਪਿ੍ੰਸ ਸ਼ੇਖ ਸਬਾਹ ਅਲ-ਖਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ, ਕਤਰ ਅਤੇ ਕਈ ਹੋਰ ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਤੇ ਪੱਛਮੀ ਏਸ਼ੀਆ 'ਚ ਚੱਲ ਰਹੇ ਸੰਘਰਸ਼ ਦੌਰਾਨ ਉਨ੍ਹਾਂ ਦੇ ਦੇਸ਼ਾਂ 'ਤੇ ਹਮਲਿਆਂ 'ਤੇ ਚਿੰਤਾ ਪ੍ਰਗਟ ਕੀਤੀ | ਇਸ ਸੰਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਆਪਣੀ ਟੈਲੀਫੋਨ ਗੱਲਬਾਤ 'ਚ ਮੋਦੀ ਨੇ ਦੋਵਾਂ ਨੇਤਾਵਾਂ ਨਾਲ ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਤੇ ਸੁਰੱਖਿਆ 'ਤੇ ਵੀ ਚਰਚਾ ਕੀਤੀ | ਇਕ ਅਧਿਕਾਰੀ ਨੇ ਕਿਹਾ ਨੇ ਪ੍ਰਧਾਨ ਮੰਤਰੀ ਨੇ ਮੰਗਲਵਾਰ ਦੁਪਹਿਰ ਨੂੰ ਖਾੜੀ ਖੇਤਰ ਦੇ ਦੋ ਮਹੱਤਵਪੂਰਨ ਨੇਤਾਵਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਓਮਾਨ ਦੇ ਸੁਲਤਾਨ, ਸੁਲਤਾਨ ਹੈਥਮ ਬਿਨ ਤਾਰਿਕ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਤੇ ਕੁਵੈਤ ਦੇ ਕ੍ਰਾਊਨ ਪਿ੍ੰਸ, ਸ਼ੇਖ ਸਬਾਹ ਅਲ-ਖਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ ਨਾਲ ਵੀ ਗੱਲਬਾਤ ਕੀਤੀ | ਦੋਵਾਂ ਨੇਤਾਵਾਂ ਨਾਲ ਗੱਲਬਾਤ ਦੌਰਾਨ ਮੋਦੀ ਨੇ ਉਨ੍ਹਾਂ ਦੇ ਦੇਸ਼ਾਂ 'ਚ ਹੋਏ ਹਮਲਿਆਂ 'ਤੇ ਚਿੰਤਾ ਪ੍ਰਗਟ ਕੀਤੀ ਤੇ ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਤੇ ਸੁਰੱਖਿਆ 'ਤੇ ਚਰਚਾ ਕੀਤੀ |


Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਤੋਂ ਪੰਜਾਬ ਤੇ ਪੰਥ ਦੇ ਭਲੇ ਦੀ ਆਸ ਨਹੀਂ ਰੱਖੀ ਜਾ ਸਕਦੀ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਵੱਡੀ ਤਰਜੀਹ-ਮੁੱਖ ਮੰਤਰੀ <br/>
Ad Position 24