16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਸਰਕਾਰ ਵਲੋਂ ਮੱਧ ਪੂਰਬ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ

Ad Position 21
repet_subhas-goyals [Copy P29]
ਅਜੀਤ ਡੈਸਕ 06-03-2026
ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)-ਜੰਗੀ ਸਥਿਤੀ 'ਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ 'ਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ | ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24__1MP__7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ | ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਨੋਡਲ ਅਫ਼ਸਰ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ 'ਚ ਰਹਿਣ ਲਈ ਕਿਹਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ 'ਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸੰਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ | ਇਸ ਦਾ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ | ਪੰਜਾਬ ਸਰਕਾਰ ਖਾੜੀ ਖਿੱਤੇ 'ਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ |

Ad Position 22
No active advertisement
ਪਿਛਲੀ ਖ਼ਬਰ ਈਰਾਨ 'ਚ 1230, ਲਿਬਨਾਨ 'ਚ 70 ਮੌਤਾਂ ਅਗਲੀ ਖ਼ਬਰ ਮੋਦੀ ਵਲੋਂ ਮੈਕਰੋਨ ਨਾਲ ਗੱਲਬਾਤ
Ad Position 24