ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਸਵੀਕਾਰ ਕੀਤਾ ਕਿ ਈਰਾਨ ਦੇ ਕੁਝ ਹਵਾਈ ਹਮਲੇ ਅਜੇ ਵੀ ਸਾਡੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ | ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਮਰੀਕੀ ਫ਼ੌਜ ਤੇਜ਼ੀ ਨਾਲ ਈਰਾਨ ਦੇ ਹਵਾਈ ਖੇਤਰ 'ਤੇ ਕੰਟਰੋਲ ਕਰ ਰਹੀ ਹੈ | ਹੇਗਸੇਥ ਨੇ ਪੈਂਟਾਗਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਮਰੀਕਾ ਨੇ ਮੱਧ ਪੂਰਬ ਵਿਚ ਅਮਰੀਕੀ ਫ਼ੌਜਾਂ ਅਤੇ ਸਹਿਯੋਗੀਆਂ ਦੀ ਰੱਖਿਆ ਲਈ ਹਵਾਈ ਰੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ 'ਚ ਕੋਈ ਕਸਰ ਨਹੀਂ ਛੱਡੀ ਹੈ |